ਤਾਜਾ ਖਬਰਾਂ
ਅੰਮ੍ਰਿਤਸਰ ਗ੍ਰਾਮੀਣ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਾ ਤਸਕਰੀ ਦੇ ਕਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮੁਹਿੰਮ ਦੌਰਾਨ ਪੁਲਿਸ ਨੇ ਗੋਲੀਬਾਰੀ ਦੀਆਂ 3 ਵੱਖ-ਵੱਖ ਵਾਰਦਾਤਾਂ ਨੂੰ ਸੁਲਝਾਉਂਦੇ ਹੋਏ 16 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੱਡੀ ਮਾਤਰਾ 'ਚ ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ
ਪੁਲਿਸ ਦੀਆਂ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ:
2 ਆਧੁਨਿਕ ਉਜ਼ੀ (Uzi) ਗੰਨਾਂ
5 ਗੈਰ-ਕਾਨੂੰਨੀ ਪਿਸਤੌਲ
2 ਹੈਂਡ ਗ੍ਰੇਨੇਡ (ਹੱਥਗੋਲੇ)
34 ਕਿਲੋ ਹੈਰੋਇਨ
26 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਮੁੱਢਲੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿਦੇਸ਼ਾਂ ਵਿੱਚ ਬੈਠੇ ਆਕਾਵਾਂ (ਹੈਂਡਲਰਾਂ) ਦੇ ਲਗਾਤਾਰ ਸੰਪਰਕ ਵਿੱਚ ਸਨ। ਇਹ ਵਿਦੇਸ਼ੀ ਹੈਂਡਲਰ ਹੀ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਖੇਪ ਮੁਹੱਈਆ ਕਰਵਾ ਰਹੇ ਸਨ।
ਇਸ ਸਬੰਧੀ ਥਾਣਾ ਘਰਿੰਡਾ, ਬਿਆਸ, ਮਹਿਤਾ, ਲੋਪੋਕੇ ਅਤੇ ਚਾਟੀਵਿੰਡ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਐੱਫ.ਆਈ.ਆਰ. (FIR) ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਨੈੱਟਵਰਕ ਦੇ ਅੱਗੇ-ਪਿੱਛੇ ਦੇ ਸਬੰਧਾਂ (backward & forward linkages) ਦਾ ਪਤਾ ਲਗਾਉਣ ਅਤੇ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਅੱਗੇ ਦੀ ਤਫ਼ਤੀਸ਼ ਤੇਜ਼ੀ ਨਾਲ ਕੀਤੀ ਜਾ ਰਹੀ ਹੈ।
ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ-ਮੁਕਤ ਵ ਸੁਰੱਖਿਅਤ ਬਣਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
Get all latest content delivered to your email a few times a month.