IMG-LOGO
ਹੋਮ ਪੰਜਾਬ: ਈ.ਡੀ. (ED) ਵੱਲੋਂ ਫਿਰੋਜ਼ਪੁਰ ਅਤੇ ਮੋਗਾ ਵਿੱਚ ਵੱਡੀ ਕਾਰਵਾਈ: ਮੁਅੱਤਲ...

ਈ.ਡੀ. (ED) ਵੱਲੋਂ ਫਿਰੋਜ਼ਪੁਰ ਅਤੇ ਮੋਗਾ ਵਿੱਚ ਵੱਡੀ ਕਾਰਵਾਈ: ਮੁਅੱਤਲ ਪਟਵਾਰੀ ਅਤੇ 'ਆਪ' ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਟਿਕਾਣਿਆਂ 'ਤੇ ਛਾਪੇਮਾਰੀ

Admin User - Nov 05, 2026 11:55 AM
IMG

ਮੋਗਾ ਤੋਂ ਆਮ ਆਦਮੀ ਪਾਰਟੀ (AAP) ਦੀ ਮਹਿਲਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਤੋਂ ਬਾਅਦ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਵੱਲੋਂ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਇੱਕ ਮੁਅੱਤਲ ਪਟਵਾਰੀ ਦੇ ਘਰ ਛਾਪਾ ਮਾਰਿਆ ਗਿਆ ਹੈ। ਮਿਲ ਜਾਣਕਾਰੀ ਮੁਤਾਬਕ, ਇਹ ਪਟਵਾਰੀ ਪਹਿਲਾਂ ਮੋਗਾ ਵਿੱਚ ਹੀ ਤਾਇਨਾਤ ਸੀ ਅਤੇ ਬਾਅਦ ਵਿੱਚ ਉਸ ਨੂੰ ਧੋਖਾਧੜੀ (ਫ਼੍ਰਾਂਡ) ਦੇ ਇੱਕ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।


ਈ.ਡੀ. ਦੀ ਟੀਮ ਨੇ ਪਟਵਾਰੀ ਦੇ ਘਰ ਦੇ ਬਾਹਰ ਸੁਰੱਖਿਆ ਲਈ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਹੈ ਅਤੇ ਕਿਸੇ ਵੀ ਵਿਅਕਤੀ ਦੇ ਅੰਦਰ ਜਾਂ ਬਾਹਰ ਜਾਣ 'ਤੇ ਪਾਬੰਦੀ ਲਗਾਈ ਗਈ ਹੈ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਪਟਵਾਰੀ ਦਾ 'ਆਪ' ਵਿਧਾਇਕਾ ਨਾਲ ਕੀ ਕੁਨੈਕਸ਼ਨ ਹੈ।


ਜ਼ਿਕਰਯੋਗ ਹੈ ਕਿ ਵਿਧਾਇਕਾ ਅਰੋੜਾ ਦੇ 7 ਵੱਖ-ਵੱਖ ਠਿਕਾਣਿਆਂ 'ਤੇ ਬੁੱਧਵਾਰ ਸਵੇਰੇ 6 ਵਜੇ ਤੋਂ ਲਗਾਤਾਰ ਛਾਪੇਮਾਰੀ ਜਾਰੀ ਹੈ। ਈ.ਡੀ. ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਿਆ ਹੈ ਕਿ ਇਹ ਰੇਡ ਨੈਸ਼ਨਲ ਹਾਈਵੇਅ ਨੰਬਰ 754ਏ (754A) ਦੇ ਨਿਰਮਾਣ ਲਈ ਅਧਿਗ੍ਰਹਿਤ ਕੀਤੀ ਗਈ ਸਰਕਾਰੀ ਜ਼ਮੀਨ ਦੇ ਕਥਿਤ ਫ਼ਰਜ਼ੀ ਇੰਤਕਾਲ ਅਤੇ ਮੁਆਵਜ਼ਾ ਘੁਟਾਲੇ ਨਾਲ ਜੁੜੇ ਮਾਮਲੇ ਤਹਿਤ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.