IMG-LOGO
ਹੋਮ ਪੰਜਾਬ: ਡੀਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ...

ਡੀਏ ਮਾਮਲੇ 'ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ: ਮਾਣਹਾਨੀ ਕਾਰਵਾਈਆਂ 'ਤੇ ਲੱਗੀ ਰੋਕ

Admin User - Nov 05, 2026 01:35 PM
IMG

ਮਹਿੰਗਾਈ ਭੱਤੇ (DA) ਦੇ ਬਕਾਏ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਿਰੁੱਧ ਚੱਲ ਰਹੀਆਂ ਦੋਵੇਂ ਅਦਾਲਤੀ ਮਾਣਹਾਨੀ (ਸਿਵਲ ਅਤੇ ਕ੍ਰਿਮੀਨਲ ਕੰਟੈਂਪਟ) ਦੀਆਂ ਕਾਰਵਾਈਆਂ 'ਤੇ ਰੋਕ ਲਗਾ ਦਿੱਤੀ ਹੈ। ਇਸ ਆਦੇਸ਼ ਨਾਲ ਸਰਕਾਰ ਖਿਲਾਫ ਕਿਸੇ ਵੀ ਤਰ੍ਹਾਂ ਦੀ ਸਖ਼ਤ ਜਾਂ ਜ਼ਬਰਦਸਤੀ (Coercive) ਕਾਰਵਾਈ 'ਤੇ ਫਿਲਹਾਲ ਪੂਰੀ ਤਰ੍ਹਾਂ ਰੋਕ ਲੱਗ ਗਈ ਹੈ।


ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 1 ਦਸੰਬਰ ਤੱਕ ਡੀਏ ਦੇ ਬਕਾਏ ਦੇ ਭੁਗਤਾਨ ਸਬੰਧੀ ਆਪਣਾ ਲਿਕਵਿਡੇਸ਼ਨ ਪਲਾਨ (Liquidation Plan) ਅਦਾਲਤ ਵਿੱਚ ਪੇਸ਼ ਕਰੇ। ਇਸ ਦੇ ਨਾਲ ਹੀ, ਸਰਵਉੱਚ ਅਦਾਲਤ ਨੇ ਸਰਕਾਰ ਤੋਂ ਇਹ ਵੇਰਵਾ ਵੀ ਮੰਗਿਆ ਹੈ ਕਿ ਕਰਮਚਾਰੀਆਂ ਨੂੰ 31 ਮਾਰਚ ਤੱਕ ਕਿੰਨਾ ਅਤੇ ਕਿਸ ਤਰ੍ਹਾਂ ਭੁਗਤਾਨ ਕੀਤਾ ਜਾਵੇਗਾ।


ਜ਼ਿਕਰਯੋਗ ਹੈ ਕਿ ਸਰਕਾਰੀ ਮੁਲਾਜ਼ਮਾਂ ਵੱਲੋਂ ਡੀਏ ਦੇ ਬਕਾਏ ਦੀ ਮੰਗ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਅਦਾਲਤੀ ਮਾਣਹਾਨੀ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਹ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਦੇ ਇਸ ਰੁਖ਼ ਨਾਲ ਪੰਜਾਬ ਸਰਕਾਰ ਨੂੰ ਆਪਣੇ ਵਿੱਤੀ ਸੁਧਾਰ ਅਤੇ ਭੁਗਤਾਨ ਦੀ ਯੋਜਨਾ ਤਿਆਰ ਕਰਨ ਲਈ ਹੋਰ ਸਮਾਂ ਮਿਲ ਗਿਆ ਹੈ, ਜਦਕਿ ਮੁਲਾਜ਼ਮ ਵਰਗ ਦੀਆਂ ਨਜ਼ਰਾਂ ਹੁਣ 1 ਦਸੰਬਰ ਨੂੰ ਪੇਸ਼ ਹੋਣ ਵਾਲੇ ਸਰਕਾਰੀ ਪਲਾਨ 'ਤੇ ਟਿਕ ਗਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.