IMG-LOGO
ਹੋਮ ਰਾਸ਼ਟਰੀ: ਚਾਵੜੀ ਬਾਜ਼ਾਰ 'ਚ ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਹਿੱਸਾ...

ਚਾਵੜੀ ਬਾਜ਼ਾਰ 'ਚ ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿ-ਢੇਰੀ; ਫਾਇਰ ਬ੍ਰਿਗੇਡ ਤੇ NDRF ਵਲੋਂ ਬਚਾਅ ਕਾਰਜ ਜਾਰੀ

Admin User - Nov 05, 2026 02:45 PM
IMG

ਨਵੀਂ ਦਿੱਲੀ: ਰਾਜਧਾਨੀ ਦੇ ਵਪਾਰਕ ਖੇਤਰ ਚਾਵੜੀ ਬਾਜ਼ਾਰ ਵਿਖੇ ਅੱਜ ਸਵੇਰੇ ਇੱਕ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਉਸਾਰੀ ਅਧੀਨ ਤਿੰਨ ਮੰਜ਼ਿਲਾ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਦਮਕਲ ਵਿਭਾਗ ਦੀਆਂ ਛੇ ਗੱਡੀਆਂ ਅਤੇ ਸਥਾਨਕ ਪੁਲਿਸ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ।


ਮਿਲੀ ਮੁੱਢਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਲਗਭਗ 50 ਗਜ਼ ਦੇ ਪਲਾਟ 'ਤੇ ਬਣ ਰਹੀ ਇਸ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ। ਅਗਨੀਸ਼ਮਨ ਵਿਭਾਗ ਨੂੰ ਸਵੇਰੇ 9:50 ਵਜੇ ਹਾਦਸੇ ਸਬੰਧੀ ਇਤਲਾਹ ਮਿਲੀ, ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰਕੇ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।


ਸਥਾਨਕ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਫਿਲਹਾਲ ਇਸ ਘਟਨਾ ਵਿੱਚ ਕਿਸੇ ਵੀ ਵਿਅਕਤੀ ਦੇ ਮਲਬੇ ਹੇਠ ਫਸੇ ਹੋਣ ਦੀ ਖ਼ਬਰ ਨਹੀਂ ਹੈ। ਹਾਲਾਂਕਿ, ਸੁਰੱਖਿਆ ਦੇ ਮੱਦੇਨਜ਼ਰ ਰਾਸ਼ਟਰੀ ਆਫਤ ਰਿਲੀਫ ਫੋਰਸ (NDRF) ਦੀਆਂ ਟੀਮਾਂ ਵੱਲੋਂ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਖੋਜ ਅਭਿਆਨ (Search and Rescue Operation) ਲਗਾਤਾਰ ਚਲਾਇਆ ਜਾ ਰਿਹਾ ਹੈ। ਘਟਨਾ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.