ਤਾਜਾ ਖਬਰਾਂ
ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਕਰਵਾਏ ਗਏ ਵਿਸ਼ੇਸ਼ ਸਾਹਿਤਕ ਅਤੇ ਧਾਰਮਿਕ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਵੱਲੋਂ ਰਚਿਤ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਨੂੰ ਸੰਗਤ ਅਤੇ ਸਾਹਿਤ ਪ੍ਰੇਮੀਆਂ ਦੇ ਸਨਮੁੱਖ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਸਿੱਖ ਪੰਥ ਦੀਆਂ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ।
ਪੁਸਤਕ ਲੋਕ ਅਰਪਣ ਕਰਨ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ ਅਤੇ ਪੁਸਤਕ ਦੇ ਲੇਖਕ ਸਤਨਾਮ ਸਿੰਘ ਸੰਧੂ ਵੱਲੋਂ ਪੰਥਕ ਵਿਦਵਾਨਾਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿੱਚ ਅਦਾ ਕੀਤੀ ਗਈ। ਪੁਸਤਕ ਰਾਹੀਂ ਗੁਰਦੁਆਰਾ ਸ੍ਰੀ ਲਖਪਤ ਸਾਹਿਬ ਦੀ ਸੇਵਾ, ਸਾਂਭ-ਸੰਭਾਲ ਅਤੇ ਧਾਰਮਿਕ ਮਹੱਤਤਾ ਨੂੰ ਉਜਾਗਰ ਕਰਨ ਦਾ ਯਤਨ ਕੀਤਾ ਗਿਆ ਹੈ।
Get all latest content delivered to your email a few times a month.