ਤਾਜਾ ਖਬਰਾਂ
ਲੁਧਿਆਣਾ ਦੇ ਸਾਊਥ ਸਿਟੀ ਇਲਾਕੇ ਵਿੱਚ ਇੱਕ 30 ਸਾਲਾ ਕਾਰੋਬਾਰੀ ਦੀ ਕਾਰ ਅੰਦਰੋਂ ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਪੁਲਕਿਤ ਪੋਪਲੀ ਪੁੱਤਰ ਸ਼ਾਮ ਲਾਲ ਵਜੋਂ ਹੋਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਾਰੋਬਾਰੀ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਹੈ। ਇਲਾਕੇ ਵਿੱਚ ਗਸ਼ਤ ਕਰ ਰਹੀ ਪੀਸੀਆਰ ਟੀਮ ਨੇ ਕਾਰ ਵਿੱਚ ਲਾਸ਼ ਦੇਖ ਕੇ ਪੁਲਿਸ ਨੂੰ ਸੂਚਿਤ ਕੀਤਾ।
ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੂੰ ਵੀ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।
ਫਿਲਹਾਲ ਕਾਰੋਬਾਰੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.