IMG-LOGO
ਹੋਮ ਪੰਜਾਬ, ਰਾਸ਼ਟਰੀ, ਲੁਧਿਆਣਾ ’ਚ ਹੁੰਕਾਰ ਭਰੇਗੀ ਪ੍ਰਿਯੰਕਾ ਗਾਂਧੀ, 2027 ਚੋਣਾਂ ਲਈ ਕਾਂਗਰਸ...

ਲੁਧਿਆਣਾ ’ਚ ਹੁੰਕਾਰ ਭਰੇਗੀ ਪ੍ਰਿਯੰਕਾ ਗਾਂਧੀ, 2027 ਚੋਣਾਂ ਲਈ ਕਾਂਗਰਸ ਨੇ ਵਿੱਢੀ ਵੱਡੀ ਬੰਦੀ

Admin User - Nov 07, 2026 02:39 PM
IMG

ਪੰਜਾਬ ਵਿਧਾਨ ਸਭਾ ਚੋਣਾਂ 2027 ਦੀ ਤਿਆਰੀ ਨੂੰ ਲੈ ਕੇ ਕਾਂਗਰਸ ਹਾਈਕਮਾਨ ਪੂਰੀ ਤਰ੍ਹਾਂ ਸਰਗਰਮ ਮੋਡ ਵਿੱਚ ਆ ਗਈ ਹੈ। ਸੰਗਰੂਰ ਦੇ ਪਿੰਡ ਫਾਗੂਵਾਲਾ ਵਿਖੇ 4 ਨਵੰਬਰ ਨੂੰ ਰਾਹੁਲ ਗਾਂਧੀ ਦੀ 'ਇਨਸਾਫ਼ ਰੈਲੀ' ਨੂੰ ਮਿਲੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਪਾਰਟੀ ਹੁਣ ਸੂਬੇ ਵਿੱਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਨ ਲਈ ਵੱਡਾ ਦਾਅ ਖੇਡਣ ਜਾ ਰਹੀ ਹੈ।


ਸੂਤਰਾਂ ਅਨੁਸਾਰ, ਰਾਹੁਲ ਗਾਂਧੀ ਦੀ ਸਫਲਤਾ ਤੋਂ ਬਾਅਦ ਹੁਣ ਪਾਰਟੀ ਦੀ ਸੀਨੀਅਰ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਦੇ ਪੰਜਾਬ ਦੌਰੇ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਪ੍ਰਿਯੰਕਾ ਗਾਂਧੀ ਦੀ ਅਗਲੀ ਵੱਡੀ ਰੈਲੀ ਝੰਡਾ ਬਰਦਾਰ ਔਦਯੋਗਿਕ ਸ਼ਹਿਰ ਲੁਧਿਆਣਾ ਵਿਖੇ ਕਰਵਾਏ ਜਾਣ ਦੀ ਚਰਚਾ ਹੈ। ਦੌਰੇ ਦੀਆਂ ਅੰਤਿਮ ਤਰੀਕਾਂ ਅਤੇ ਪ੍ਰੋਗਰਾਮ ਦੀ ਰੂਪ-ਰੇਖਾ ਦੀਵਾਲੀ ਦੇ ਤਿਉਹਾਰ ਤੋਂ ਬਾਅਦ ਤੈਅ ਕੀਤੀ ਜਾਵੇਗੀ।


ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੇ ਇਹ ਰਣਨੀਤੀ ਉਲੀਕੀ ਹੈ ਕਿ ਚੋਣਾਂ ਤੱਕ ਰਾਸ਼ਟਰੀ ਨੇਤਾਵਾਂ ਦੀ ਫੇਰੀ ਲਗਾਤਾਰ ਜਾਰੀ ਰੱਖੀ ਜਾਵੇ, ਤਾਂ ਜੋ ਨਾ ਕੇਵਲ ਚੋਣ ਮੁਹਿੰਮ ਨੂੰ ਭਖਾਇਆ ਜਾ ਸਕੇ ਬਲਕਿ ਹੇਠਲੇ ਪੱਧਰ 'ਤੇ ਵਰਕਰਾਂ ਅਤੇ ਸੰਗਠਨ ਵਿੱਚ ਵੀ ਨਵੀਂ ਰੂਹ ਫੂਕੀ ਜਾ ਸਕੇ। ਪ੍ਰਿਯੰਕਾ ਗਾਂਧੀ ਦਾ ਇਹ ਸੰਭਾਵੀ ਦੌਰਾ ਪਾਰਟੀ ਦੀ ਇਸੇ ਲੰਮੀ ਰਣਨੀਤੀ ਦਾ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.