ਤਾਜਾ ਖਬਰਾਂ
ਹਰਿਆਣਾ ਦੇ ਫਰੀਦਾਬਾਦ ਵਿੱਚ ਦੀਵਾਲੀ ਦੇ ਤਿਉਹਾਰ ਦੌਰਾਨ ਇੱਕ ਕਤਲ ਦੀ ਘਟਨਾ ਸਾਹਮਣੇ ਆਈ ਹੈ। ਸੈਕਟਰ-21ਸੀ ਵਿੱਚ ਧਨਤੇਰਸ ਦੀ ਰਾਤ ਕਾਰ ਪਾਰਕ ਕਰਨ ਨੂੰ ਲੈ ਕੇ ਹੋਏ ਵਿਵਾਦ ਨੇ ਗੰਭੀਰ ਰੂਪ ਧਾਰ ਲਿਆ। ਦੋਸ਼ ਹੈ ਕਿ ਇੱਕ ਵਿਅਕਤੀ ਨੇ ਆਪਣੀ ਲਾਇਸੰਸਸ਼ੁਦਾ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਪਰਮਜੀਤ ਧਨਕੜ ਦੀ ਜਾਨ ਲੈ ਲਈ।
ਜਾਣਕਾਰੀ ਅਨੁਸਾਰ, ਹਮਲਾਵਰ ਵੱਲੋਂ ਕਰੀਬ 15 ਤੋਂ 16 ਰਾਊਂਡ ਫਾਇਰ ਕੀਤੇ ਗਏ। ਮ੍ਰਿਤਕ ਪਰਮਜੀਤ ਧਨਕੜ ਇੱਕ ਬਹੁ-ਰਾਸ਼ਟਰੀ ਕੰਪਨੀ ਵਿੱਚ ਉੱਚ ਅਹੁਦੇ 'ਤੇ ਕੰਮ ਕਰਦੇ ਸਨ ਅਤੇ ਨੌਕਰੀ ਕਾਰਨ ਸਿੰਗਾਪੁਰ ਵਿੱਚ ਰਹਿ ਰਹੇ ਸਨ। ਉਹ ਆਪਣੇ ਭਤੀਜੇ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਦੋ ਦਿਨ ਪਹਿਲਾਂ ਹੀ ਵਿਦੇਸ਼ ਤੋਂ ਆਪਣੇ ਘਰ ਫਰੀਦਾਬਾਦ ਪਰਤੇ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ।
Get all latest content delivered to your email a few times a month.