ਤਾਜਾ ਖਬਰਾਂ
ਚੰਡੀਗੜ੍ਹ : ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ , ਜਿਸ ਦਾ ਮਾਨਸਾ ਵਿੱਚ ਕਤਲ ਕਰ ਦਿੱਤਾ ਗਿਆ ਸੀ, ਦਾ ਅੰਤਿਮ ਸੰਸਕਾਰ ਅੱਜ (8 ਨਵੰਬਰ), ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ। ਸ਼ਨੀਵਾਰ ਨੂੰ ਚੰਡੀਗੜ੍ਹ ਪੀਜੀਆਈ ਵਿਖੇ ਪੋਸਟਮਾਰਟਮ ਪੂਰਾ ਹੋਣ ਤੋਂ ਬਾਅਦ, ਲਾਸ਼ ਅੱਜ ਸਵੇਰੇ 5 ਵਜੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਉੱਥੋਂ, ਪਰਿਵਾਰ ਮ੍ਰਿਤਕ ਦੇਹ ਨੂੰ ਮਾਨਸਾ ਲਿਆਂਦਾ ਗਿਆ, ਜਿੱਥੇ ਘਰ ਲਿਆ ਕੇ ਅੰਤਿਮ ਦਰਸ਼ਨ ਲਈ ਰੱਖੀ ਹੋਈ ਹੈ, ਇਸ ਦੌਰਾਨ ਪਰਿਵਾਰ ਅਤੇ ਪਤਨੀ ਦਾ ਰੋਂ-ਰੋਂ ਕੇ ਬੁਰਾ ਹਾਲ ਹੋਇਆ ਪਿਆ ਹੈ, ਪਰਿਵਾਰ ਦੇ ਹਲਾਤ ਦੇਖੇ ਨਹੀਂ ਜਾਂਦੇ।
ਪਰਿਵਾਰ ਨੇ ਮਾਨਸਾ ਦੇ ਚਕੇਰੀਆ ਰੋਡ 'ਤੇ ਸਥਿਤ ਉਨ੍ਹਾਂ ਦੇ ਜੱਦੀ ਫਾਰਮ 'ਤੇ ਅੰਤਿਮ ਸੰਸਕਾਰ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਚਿਤਾ ਨੂੰ ਉਨ੍ਹਾਂ ਦੇ ਜੱਦੀ ਫਾਰਮ 'ਤੇ ਅਗਨੀ ਦਿੱਤੀ ਜਾਵੇਗੀ। ਅੰਤਿਮ ਵਿਦਾਇਗੀ ਚਕੇਰੀਆ ਰੋਡ 'ਤੇ ਇਸ ਸਥਾਨ 'ਤੇ ਦੁਪਹਿਰ 12 ਤੋਂ 1 ਵਜੇ ਦੇ ਵਿਚਕਾਰ ਕੀਤੀ ਜਾਵੇਗੀ। ਝੋਠਾ ਦੀ 13 ਅਕਤੂਬਰ ਨੂੰ ਇੱਕ ਮੈਡੀਕਲ ਸਟੋਰ 'ਤੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਲਗਭਗ 26 ਦਿਨਾਂ ਬਾਅਦ ਹੋਵੇਗਾ।
ਇਸ ਦੌਰਾਨ, ਝੋਟਾ ਦੇ ਪਿਤਾ ਭੀਮ ਸਿੰਘ ਦੋ ਦਿਨਾਂ ਤੋਂ ਭੁੱਖ ਹੜਤਾਲ 'ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਪੁੱਤਰ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਦਾ ਤਬਾਦਲਾ ਕਰੇ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਚੌਧਰੀ ਦੀ ਅਸਫਲਤਾ ਕਾਰਨ ਝੋਟਾ ਦਾ ਕਤਲ ਹੋਇਆ। ਜਦੋਂ ਤੱਕ ਐਸਐਸਪੀ ਦਾ ਤਬਾਦਲਾ ਨਹੀਂ ਹੋ ਜਾਂਦਾ, ਉਹ ਇੱਕ ਵੀ ਦਾਣਾ ਨਹੀਂ ਖਾਣਗੇ।
Get all latest content delivered to your email a few times a month.