ਤਾਜਾ ਖਬਰਾਂ
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਪਣੀ ਦਾਦੀ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ। ਇਹ ਮੁਲਾਕਾਤ ਅੰਮ੍ਰਿਤਸਰ ਦੀ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਸੰਭਵ ਹੋਈ ਸੀ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਬਿਮਾਰ ਦਾਦੀ ਨਾਲ ਗੱਲ ਕਰਨ ਦੀ ਇਜਾਜ਼ਤ ਮੰਗੀ ਗਈ ਸੀ। ਅਦਾਲਤ ਦੇ ਹੁਕਮਾਂ ਤਹਿਤ ਉਨ੍ਹਾਂ ਨੂੰ ਕਰੀਬ 10 ਮਿੰਟ ਗੱਲਬਾਤ ਕਰਨ ਦਾ ਸਮਾਂ ਮਿਲਿਆ ਸੀ।
ਅੰਮ੍ਰਿਤਪਾਲ ਸਿੰਘ ਖ਼ਿਲਾਫ਼ 24 ਫਰਵਰੀ 2023 ਨੂੰ ਅਜਨਾਲਾ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਹ ਕਾਰਵਾਈ ਉਸ ਘਟਨਾ ਤੋਂ ਬਾਅਦ ਹੋਈ ਸੀ, ਜਦੋਂ ਉਹ ਆਪਣੇ ਸਮਰਥਕਾਂ ਸਮੇਤ ਥਾਣੇ ਪਹੁੰਚੇ ਸਨ ਅਤੇ ਆਪਣੇ ਇੱਕ ਸਾਥੀ ਨੂੰ ਛੁਡਵਾਇਆ ਸੀ। ਇਸ ਤੋਂ ਬਾਅਦ ਉਹ ਲਗਭਗ ਇੱਕ ਮਹੀਨੇ ਤੱਕ ਪੁਲਿਸ ਦੀ ਪਹੁੰਚ ਤੋਂ ਬਾਹਰ ਰਹੇ। ਆਖਰਕਾਰ 23 ਅਪ੍ਰੈਲ 2023 ਨੂੰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੌਜੂਦਾ ਸਮੇਂ ਉਹ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।
ਦੂਜੇ ਪਾਸੇ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਸਬੰਧੀ ਕੁਝ ਵਿਧਾਨ ਸਭਾ ਹਲਕਿਆਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ।
Get all latest content delivered to your email a few times a month.