IMG-LOGO
ਹੋਮ ਪੰਜਾਬ: ਅੰਮ੍ਰਿਤਸਰ 'ਚ ਦੀਵਾਲੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ...

ਅੰਮ੍ਰਿਤਸਰ 'ਚ ਦੀਵਾਲੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ, ਇਕ ਦੀ ਮੌਤ ਤੇ ASI ਜ਼ਖ਼ਮੀ; ਸੋਨੇ ਦੇ ਲੈਣ-ਦੇਣ ਦਾ ਵਿਵਾਦ ਬਣਿਆ ਵਜ੍ਹਾ

Admin User - Nov 09, 2026 11:28 AM
IMG

ਅੰਮ੍ਰਿਤਸਰ: ਦੀਵਾਲੀ ਵਾਲੀ ਰਾਤ ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿਖੇ ਸੋਨੇ ਦੇ ਲੈਣ-ਦੇਣ ਦੇ ਖੂਨੀ ਰੂਪ ਧਾਰਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋ ਧਿਰਾਂ ਵਿਚਾਲੇ ਹੋਏ ਤਕਰਾਰ ਤੋਂ ਬਾਅਦ ਹੋਈ ਤਾਬੜਤੋੜ ਫਾਇਰਿੰਗ ਦੌਰਾਨ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮੌਕੇ 'ਤੇ ਮੌਜੂਦ ਥਾਣਾ ਬੀ-ਡਿਵੀਜ਼ਨ ਦੇ ਏ.ਐੱਸ.ਆਈ. ਹਰਨੇਕ ਸਿੰਘ ਦੀ ਲੱਤ 'ਚ ਦੋ ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀ ਪੁਲਿਸ ਅਧਿਕਾਰੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


ਮਿਲੀ ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਨਾਮਕ ਨੌਜਵਾਨ ਅਤੇ ਦੂਜੀ ਧਿਰ ਵਿਚਾਲੇ ਲੰਮੇ ਸਮੇਂ ਤੋਂ ਸੋਨੇ ਦੇ ਦੇਣ-ਲੈਣ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਸੀ। ਦੀਵਾਲੀ ਵਾਲੇ ਦਿਨ ਦੋਵੇਂ ਪੱਖ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ। ਗੱਲਬਾਤ ਦੌਰਾਨ ਤਕਰਾਰ ਇੰਨੀ ਵਧ ਗਈ ਕਿ ਦੋਹਾਂ ਵਿਚੋਂ ਕੋਈ ਵੀ ਪਿੱਛੇ ਹਟਣ ਨੂੰ ਤਿਆਰ ਨਹੀਂ ਹੋਇਆ। ਇਸੇ ਦੌਰਾਨ ਗੁੱਸੇ 'ਚ ਆਏ ਕੁਝ ਨੌਜਵਾਨਾਂ ਨੇ ਅਚਾਨਕ ਅਸਲਾ ਕੱਢ ਕੇ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਇਲਾਕੇ 'ਚ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ।


ਘਟਨਾ ਦੀ ਪੁਸ਼ਟੀ ਕਰਦਿਆਂ ਏ.ਸੀ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਬੀ-ਡਿਵੀਜ਼ਨ ਦੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ। ਗੋਲੀਬਾਰੀ 'ਚ ਸ਼ਾਮਲ ਸਾਰੇ ਦੋਸ਼ੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਬਹੁਤ ਜਲਦ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.