IMG-LOGO
ਹੋਮ ਪੰਜਾਬ: ਸੁਖਬੀਰ ਬਾਦਲ ਕਰਨਗੇ ਬੀਬੀ ਜਗੀਰ ਕੌਰ ਨਾਲ ਮੁਲਾਕਾਤ, ਅਕਾਲੀ ਦਲ...

ਸੁਖਬੀਰ ਬਾਦਲ ਕਰਨਗੇ ਬੀਬੀ ਜਗੀਰ ਕੌਰ ਨਾਲ ਮੁਲਾਕਾਤ, ਅਕਾਲੀ ਦਲ ‘ਚ ਵਾਪਸੀ ਦੀਆਂ ਚਰਚਾਵਾਂ ਤੇਜ਼

Admin User - Nov 09, 2026 08:47 PM
IMG

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਬੀਬੀ ਜਗੀਰ ਕੌਰ ਦੀ ਮੁੜ ਪਾਰਟੀ ਵਿੱਚ ਸ਼ਮੂਲੀਅਤ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ 13 ਨਵੰਬਰ ਨੂੰ ਉਨ੍ਹਾਂ ਦੀ ਅਕਾਲੀ ਦਲ ਵਿੱਚ ਵਾਪਸੀ ਹੋ ਸਕਦੀ ਹੈ।

ਇਸ ਸਬੰਧੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਬੀਬੀ ਜਗੀਰ ਕੌਰ ਨਾਲ ਮੁਲਾਕਾਤ ਕਰਨ ਲਈ ਬੇਗੋਵਾਲ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਪਹੁੰਚਣਗੇ। ਇਸ ਮੁਲਾਕਾਤ ਨੂੰ ਦੋਵਾਂ ਆਗੂਆਂ ਵਿਚਾਲੇ ਪਿਛਲੇ ਸਮੇਂ ਤੋਂ ਚੱਲ ਰਹੀਆਂ ਸਿਆਸੀ ਦੂਰੀਆਂ ਘਟਾਉਣ ਅਤੇ ਮੁੜ ਇਕੱਠੇ ਹੋਣ ਦੀ ਦਿਸ਼ਾ ਵਿੱਚ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

13 ਨਵੰਬਰ ਨੂੰ ਹੋ ਸਕਦਾ ਹੈ ਵੱਡਾ ਸਿਆਸੀ ਐਲਾਨ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, 13 ਨਵੰਬਰ ਨੂੰ ਹੋਣ ਵਾਲੀ ਇਸ ਮੁਲਾਕਾਤ ਦੌਰਾਨ ਬੀਬੀ ਜਗੀਰ ਕੌਰ ਦੀ ਪਾਰਟੀ ਵਿੱਚ ਵਾਪਸੀ ਸਬੰਧੀ ਗੱਲਬਾਤ ਹੋ ਸਕਦੀ ਹੈ। ਹਾਲਾਂਕਿ, ਇਸ ਬਾਰੇ ਅਧਿਕਾਰਤ ਤੌਰ 'ਤੇ ਪੂਰੇ ਵੇਰਵੇ ਸਾਹਮਣੇ ਨਹੀਂ ਆਏ ਹਨ। ਇਸ ਮੁਲਾਕਾਤ ਤੋਂ ਬਾਅਦ ਹੋਣ ਵਾਲੇ ਐਲਾਨ 'ਤੇ ਸਾਰਿਆਂ ਦੀਆਂ ਨਜ਼ਰਾਂ ਰਹਿਣਗੀਆਂ।

ਅਕਾਲੀ ਦਲ ਲਈ ਅਹਿਮ ਹੋ ਸਕਦੀ ਹੈ ਵਾਪਸੀ

2027 ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਵੱਲੋਂ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਵਿੱਚ ਬੀਬੀ ਜਗੀਰ ਕੌਰ ਦੀ ਸੰਭਾਵਿਤ ਵਾਪਸੀ ਪਾਰਟੀ ਦੇ ਸਿਆਸੀ ਸਮੀਕਰਨਾਂ ਨੂੰ ਨਵਾਂ ਰੂਪ ਦੇ ਸਕਦੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਖਬੀਰ ਬਾਦਲ ਅਤੇ ਬੀਬੀ ਜਗੀਰ ਕੌਰ ਦੀ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਿਹੜਾ ਨਵਾਂ ਮੋੜ ਆਉਂਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.