IMG-LOGO
ਹੋਮ ਪੰਜਾਬ: ਚੰਦੂਮਾਜਰਾ ਦੀ ਵਾਪਸੀ ਮਗਰੋਂ ਅਕਾਲੀ ਦਲ ਨੂੰ ਮਿਲਿਆ ਹੋਰ ਸਿਆਸੀ...

ਚੰਦੂਮਾਜਰਾ ਦੀ ਵਾਪਸੀ ਮਗਰੋਂ ਅਕਾਲੀ ਦਲ ਨੂੰ ਮਿਲਿਆ ਹੋਰ ਸਿਆਸੀ ਹੁਲਾਰਾ, ਸਾਬਕਾ ਕਾਂਗਰਸੀ ਆਗੂ ਗੁਰਦੇਵ ਸਿੰਘ ਪੁਨੀਆ ਸਾਥੀਆਂ ਸਣੇ ਅਕਾਲੀ ਦਲ ’ਚ ਸ਼ਾਮਲ

Admin User - Nov 10, 2026 09:42 PM
IMG

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਦੌਰਾਨ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਆਪਣਾ ਸਿਆਸੀ ਆਧਾਰ ਮਜ਼ਬੂਤ ਕਰਨ ਵਿੱਚ ਜੁਟਿਆ ਹੋਇਆ ਹੈ। ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਪਾਰਟੀ ਵਿੱਚ ਵਾਪਸੀ ਤੋਂ ਬਾਅਦ ਅਕਾਲੀ ਦਲ ਨੂੰ ਲਗਾਤਾਰ ਨਵੇਂ ਆਗੂਆਂ ਅਤੇ ਸਮਰਥਕਾਂ ਦਾ ਸਾਥ ਮਿਲ ਰਿਹਾ ਹੈ।

ਇਸੇ ਕੜੀ ਤਹਿਤ ਪਟਿਆਲਾ ਦੇ ਘੁੰਮਣ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਾਬਕਾ ਕਾਂਗਰਸੀ ਆਗੂ ਗੁਰਦੇਵ ਸਿੰਘ ਪੁਨੀਆ ਨੇ ਆਪਣੇ ਵੱਡੀ ਗਿਣਤੀ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਉਨ੍ਹਾਂ ਨੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਮੌਜੂਦਗੀ ਵਿੱਚ ਪਾਰਟੀ ਦਾ ਪੱਲਾ ਫੜਿਆ।

ਜ਼ਿਕਰਯੋਗ ਹੈ ਕਿ ਚੰਦੂਮਾਜਰਾ ਦੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਇਹ ਦੂਜਾ ਸਮਾਗਮ ਹੈ, ਜਿਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜੇ ਹਨ। ਇਸ ਮੌਕੇ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਮੁਤਾਬਕ ਇਸ ਨਾਲ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ।

ਸਮਾਗਮ ਵਿੱਚ ਪਟਿਆਲਾ ਦਿਹਾਤੀ ਦੇ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਨੌਰ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ।

ਸਿਆਸੀ ਮਾਹਿਰਾਂ ਦੀ ਨਜ਼ਰ ਨਾਲ ਦੇਖਿਆ ਜਾਵੇ ਤਾਂ ਚੰਦੂਮਾਜਰਾ ਦੀ ਵਾਪਸੀ ਤੋਂ ਬਾਅਦ ਪਟਿਆਲਾ ਵਿੱਚ ਅਕਾਲੀ ਦਲ ਦੀ ਵਧ ਰਹੀ ਸਰਗਰਮੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.