IMG-LOGO
ਹੋਮ ਪੰਜਾਬ: ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼; ਪੰਜਾਬ ਨਾਲ ਹੋਈ ਬੇਇਨਸਾਫ਼ੀ...

‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼; ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਵੀ ਲਵਾਂਗੇ ਅਤੇ ਭਵਿੱਖ ਦਾ ਰੋਡਮੈਪ ਵੀ ਦੇਵਾਂਗੇ: ਸਰਦਾਰ ਪਰਗਟ ਸਿੰਘ

Admin User - Nov 11, 2026 06:44 PM
IMG

ਚੰਡੀਗੜ੍ਹ, 11 ਨਵੰਬਰ, 2026:

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਨੇ ਅੱਜ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਹੁਣ ਸੂਬੇ ਦੇ ਹਰ ਪਿੰਡ, ਹਰ ਸ਼ਹਿਰ ਅਤੇ ਹਰ ਮੁਹੱਲੇ ਤੱਕ ਪਹੁੰਚ ਕੇ ਨਾ ਸਿਰਫ਼ ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਹਿਸਾਬ ਮੰਗਿਆ ਜਾਵੇਗਾ, ਸਗੋਂ ਪੰਜਾਬ ਦੇ ਭਵਿੱਖ ਦਾ ਰੋਡਮੈਪ ਵੀ ਪੇਸ਼ ਕੀਤਾ ਜਾਵੇਗਾ। ਇਸ ਮੁਹਿੰਮ ਨੂੰ ਜਨ ਅੰਦੋਲਨ ਦਾ ਰੂਪ ਦੇਣ ਲਈ ਸਾਈਕਲ ਰੈਲੀਆਂ ਕੱਢੀਆਂ ਜਾਣਗੀਆਂ, ਬੱਸਾਂ ਰਾਹੀਂ ਪ੍ਰਚਾਰ ਕੀਤਾ ਜਾਵੇਗਾ ਅਤੇ ਕਾਂਗਰਸੀ ਆਗੂ ਤੇ ਵਰਕਰ ਪੈਦਲ ਮਾਰਚ ਕਰਕੇ ਸਿੱਧੇ ਲੋਕਾਂ ਤੱਕ ਪਹੁੰਚਣਗੇ।

ਕਾਂਗਰਸ ਭਵਨ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੱਖ-ਵੱਖ ਖੇਤਰਾਂ ਵਿੱਚ ਮੁਹਿੰਮ ਚਲਾ ਕੇ ਪੰਜਾਬ ਦੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਆਮ ਜਨਤਾ ਸਾਹਮਣੇ ਇਹ ਸਵਾਲ ਰੱਖਣਗੇ ਕਿ ਆਖ਼ਰ ਪੰਜਾਬ ਨਾਲ ਹੋਈ ਬੇਇਨਸਾਫ਼ੀ ਦਾ ਜਵਾਬ ਕੌਣ ਦੇਵੇਗਾ? ਨਸ਼ਿਆਂ, ਵਿਗੜਦੀ ਕਾਨੂੰਨ ਵਿਵਸਥਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਹੋਰ ਲੋਕ-ਹਿੱਤ ਦੇ ਮੁੱਦਿਆਂ 'ਤੇ ਸਰਕਾਰ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸਰਦਾਰ ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਦਾ ਮਕਸਦ ਸਿਰਫ਼ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨਾ ਹੀ ਨਹੀਂ, ਸਗੋਂ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ 'ਤੇ ਲਿਜਾਣ ਲਈ ਇੱਕ ਸਪੱਸ਼ਟ ਵਿਜ਼ਨ ਤਿਆਰ ਕਰਨਾ ਵੀ ਹੈ। ਇਸ ਲਈ ਸੂਬੇ ਦੇ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਮਾਹਿਰਾਂ, ਉਦਯੋਗਪਤੀਆਂ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਨੌਜਵਾਨਾਂ, ਔਰਤਾਂ ਅਤੇ ਵੱਖ-ਵੱਖ ਸਮਾਜਿਕ ਜਥੇਬੰਦੀਆਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕਾਂਗਰਸ ਸਮਾਜ ਦੇ ਕਿਸੇ ਵੀ ਵਰਗ ਨੂੰ ਇਸ ਸੰਵਾਦ ਤੋਂ ਬਾਹਰ ਨਹੀਂ ਰੱਖਣਾ ਚਾਹੁੰਦੀ। ਹਰ ਵਰਗ ਤੋਂ ਪੁੱਛਿਆ ਜਾਵੇਗਾ ਕਿ ਉਹ ਪੰਜਾਬ ਦੇ ਭਵਿੱਖ ਨੂੰ ਕਿਸ ਰੂਪ ਵਿੱਚ ਦੇਖਦਾ ਹੈ ਅਤੇ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਸ ਕੋਲ ਕੀ ਸੁਝਾਅ ਹਨ। ਮਾਹਿਰਾਂ ਦੀ ਰਾਇ ਅਤੇ ਆਮ ਲੋਕਾਂ ਦੇ ਤਜਰਬਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਦੇ ਵਿਕਾਸ ਦਾ ਰੋਡਮੈਪ ਤਿਆਰ ਕੀਤਾ ਜਾਵੇਗਾ। ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਦਾ ਭਵਿੱਖ ਸਿਰਫ਼ ਕਾਂਗਰਸ ਪਾਰਟੀ ਜਾਂ ਇਸ ਦੇ ਆਗੂਆਂ ਦਾ ਵਿਸ਼ਾ ਨਹੀਂ ਹੈ। ਪੰਜਾਬ ਦਾ ਹਰ ਨਾਗਰਿਕ ਇਸ ਦਾ ਸਟੇਕਹੋਲਡਰ ਹੈ। ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਔਰਤਾਂ ਅਤੇ ਬੁੱਧੀਜੀਵੀਆਂ ਨੂੰ ਪੰਜਾਬ ਦੇ ਭਵਿੱਖ ਬਾਰੇ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ।


ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਵਿੱਚ ਜਾਵੇਗੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੇਗੀ, ਸੁਝਾਅ ਲਵੇਗੀ ਅਤੇ ਉਨ੍ਹਾਂ ਦੇ ਵਿਚਾਰਾਂ ਦੇ ਆਧਾਰ 'ਤੇ ਹੀ ਪੰਜਾਬ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਦਾ ਯਤਨ ਕਰੇਗੀ।


ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਪੰਜਾਬ ਮੰਗਦਾ ਇਨਸਾਫ਼’ ਸਿਰਫ਼ ਇੱਕ ਸਿਆਸੀ ਮੁਹਿੰਮ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਸਨਮਾਨ ਅਤੇ ਬਿਹਤਰ ਭਵਿੱਖ ਦੀ ਲੜਾਈ ਹੈ। ਕਾਂਗਰਸ ਪੰਜਾਬ ਨਾਲ ਜੁੜੇ ਹਰ ਵਰਗ ਨੂੰ ਨਾਲ ਲੈ ਕੇ ‘ਆਪ’ ਸਰਕਾਰ ਤੋਂ ਜਵਾਬ ਮੰਗੇਗੀ ਅਤੇ 2027 ਲਈ ਲੋਕਾਂ ਦੇ ਸੁਝਾਵਾਂ 'ਤੇ ਆਧਾਰਿਤ ਵਿਕਾਸ ਦਾ ਰੋਡਮੈਪ ਪੇਸ਼ ਕਰੇਗੀ।


ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਰਹੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.