IMG-LOGO
ਹੋਮ ਪੰਜਾਬ: ਬਟਾਲਾ ਵਿੱਚ ਈਡੀ ਦੀ ਵੱਡੀ ਕਾਰਵਾਈ: ਨਿੱਜੀ ਰਿਜ਼ੋਰਟ 'ਤੇ ਤੜਕਸਾਰ...

ਬਟਾਲਾ ਵਿੱਚ ਈਡੀ ਦੀ ਵੱਡੀ ਕਾਰਵਾਈ: ਨਿੱਜੀ ਰਿਜ਼ੋਰਟ 'ਤੇ ਤੜਕਸਾਰ ਛਾਪਾ, ਸੁਰੱਖਿਆ ਬਲਾਂ ਨੇ ਪਾਇਆ ਘੇਰਾ

Admin User - Nov 12, 2026 01:23 PM
IMG

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਪੰਜਾਬ ਵਿੱਚ ਆਪਣੀ ਕਾਰਵਾਈ ਤੇਜ਼ ਕਰਦਿਆਂ ਅੱਜ ਸਵੇਰੇ ਬਟਾਲਾ ਸਥਿਤ ਇੱਕ ਰਿਜ਼ੋਰਟ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ। ਸਵੇਰੇ ਕਰੀਬ 7 ਵਜੇ ਸ਼ੁਰੂ ਹੋਈ ਇਸ ਕਾਰਵਾਈ ਦੌਰਾਨ ਅਧਿਕਾਰੀਆਂ ਵੱਲੋਂ ਰਿਜ਼ੋਰਟ ਦੇ ਅੰਦਰੂਨੀ ਹਿੱਸਿਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ।


ਛਾਪੇਮਾਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਬਾਹਰੀ ਦਖ਼ਲਅੰਦਾਜ਼ੀ ਨੂੰ ਰੋਕਣ ਲਈ ਕੇਂਦਰੀ ਸੁਰੱਖਿਆ ਬਲਾਂ (ਸੈਂਟਰਲ ਫੋਰਸ) ਦੇ ਜਵਾਨਾਂ ਨੂੰ ਰਿਜ਼ੋਰਟ ਦੇ ਮੁੱਖ ਗੇਟ ਅਤੇ ਆਲੇ-ਦੁਆਲੇ ਤਾਇਨਾਤ ਕੀਤਾ ਗਿਆ ਹੈ। ਸੁਰੱਖਿਆ ਪ੍ਰਬੰਧ ਇੰਨੇ ਸਖ਼ਤ ਹਨ ਕਿ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।


ਇਸ ਸਬੰਧੀ ਰਿਜ਼ੋਰਟ ਵਿੱਚ ਕੰਮ ਕਰਦੇ ਇੱਕ ਮਾਲੀ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਖਾਣਾ ਲੈ ਕੇ ਅੰਦਰ ਜਾਣ ਲੱਗਾ ਤਾਂ ਉੱਥੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਉਸ ਨੂੰ ਗੇਟ 'ਤੇ ਹੀ ਰੋਕ ਲਿਆ। ਜਵਾਨਾਂ ਨੇ ਸਪੱਸ਼ਟ ਕੀਤਾ ਕਿ ਅੰਦਰ ਈਡੀ ਦੀ ਕਾਰਵਾਈ ਚੱਲ ਰਹੀ ਹੈ, ਜਿਸ ਕਾਰਨ ਅੰਦਰ ਦਾਖ਼ਲ ਹੋਣ 'ਤੇ ਪੂਰਨ ਪਾਬੰਦੀ ਹੈ। ਇਸ ਤੋਂ ਬਾਅਦ ਉਹ ਵਾਪਸ ਮੁੜ ਆਇਆ।


ਫਿਲਹਾਲ ਈਡੀ ਦੇ ਅਧਿਕਾਰੀਆਂ ਵੱਲੋਂ ਰਿਜ਼ੋਰਟ ਅੰਦਰ ਦਸਤਾਵੇਜ਼ਾਂ ਅਤੇ ਹੋਰ ਪਹਿਲੂਆਂ ਦੀ ਜਾਂਚ ਲਗਾਤਾਰ ਜਾਰੀ ਹੈ। ਇਹ ਕਾਰਵਾਈ ਕਿਸ ਮਾਮਲੇ ਤਹਿਤ ਕੀਤੀ ਜਾ ਰਹੀ ਹੈ ਅਤੇ ਜਾਂਚ ਕਿੰਨਾ ਸਮਾਂ ਹੋਰ ਚੱਲੇਗੀ, ਇਸ ਬਾਰੇ ਅਧਿਕਾਰਤ ਤੌਰ 'ਤੇ ਅਜੇ ਕੋਈ ਵੇਰਵਾ ਸਾਂਝਾ ਨਹੀਂ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.