IMG-LOGO
ਹੋਮ ਪੰਜਾਬ: 2027 ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵਿੱਢੀ ਤਿਆਰੀ, ਚੰਨੀ ਦੀ...

2027 ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਵਿੱਢੀ ਤਿਆਰੀ, ਚੰਨੀ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਸ਼ੁਰੂ; ਸਚਿਨ ਪਾਇਲਟ ਨੇ ਸਰਕਾਰ ਬਣਾਉਣ ਦਾ ਜਤਾਇਆ ਭਰੋਸਾ

Admin User - Nov 12, 2026 04:55 PM
IMG

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਠ ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ ਦੀ ਸ਼ੁਰੂਆਤ ਸ੍ਰੀ ਚਮਕੌਰ ਸਾਹਿਬ ਤੋਂ ਕੀਤੀ ਗਈ। ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਬਣੇਗੀ।

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਯਾਤਰਾ ਕਿਸੇ ਇੱਕ ਆਗੂ ਦੀ ਨਿੱਜੀ ਮੁਹਿੰਮ ਨਹੀਂ, ਬਲਕਿ ਸਮੁੱਚੀ ਕਾਂਗਰਸ ਪਾਰਟੀ ਦਾ ਸਾਂਝਾ ਪ੍ਰੋਗਰਾਮ ਹੈ। ਇਸ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਸਮੇਤ ਕਈ ਸੀਨੀਅਰ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਯਾਤਰਾ ਚਾਰ ਪੜਾਵਾਂ ਵਿੱਚ ਪੂਰੀ ਕੀਤੀ ਜਾਵੇਗੀ, ਤਾਂ ਜੋ ਵੱਖ-ਵੱਖ ਇਲਾਕਿਆਂ ਦੇ ਲੋਕ ਵੀ ਇਸ ਦਾ ਹਿੱਸਾ ਬਣ ਸਕਣ। ਪਹਿਲੇ ਪੜਾਅ ਦੌਰਾਨ ਸਮਰਾਲਾ ਵਿੱਚ ਲੋਕਾਂ ਵੱਲੋਂ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ।

ਚਮਕੌਰ ਸਾਹਿਬ ਤੋਂ ਮੁਹਿੰਮ ਸ਼ੁਰੂ ਕਰਨ ਪਿੱਛੇ ਚੰਨੀ ਦਾ ਮਕਸਦ ਆਪਣੇ ਰਾਜਨੀਤਿਕ ਹਲਕੇ ਵਿੱਚ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ 2027 ਦੀਆਂ ਚੋਣਾਂ ਤੋਂ ਪਹਿਲਾਂ ਕਾਂਗਰਸ ਦੀ ਸਿਆਸੀ ਪਕੜ ਮਜ਼ਬੂਤ ਕਰਨਾ ਵੀ ਮੰਨਿਆ ਜਾ ਰਿਹਾ ਹੈ। ਇਸ ਯਾਤਰਾ ਰਾਹੀਂ ਉਹ ਪਾਰਟੀ ਹਾਈਕਮਾਂਡ ਨੂੰ ਆਪਣੀ ਸਰਗਰਮੀ ਅਤੇ ਪੰਜਾਬ ਦੀ ਸਿਆਸਤ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

AAP ਵੱਲੋਂ 2,000 ਸਾਈਕਲਾਂ ਦੀ ਖਰੀਦ 'ਤੇ ਸਵਾਲ

ਦੂਜੇ ਪਾਸੇ, ਸਾਈਕਲ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ। ਚਮਕੌਰ ਸਾਹਿਬ ਤੋਂ 'ਆਪ' ਆਗੂ ਜਸਬੀਰ ਸਿੰਘ ਗੜ੍ਹੀ ਨੇ ਕਰੀਬ 2,000 ਸਾਈਕਲਾਂ ਦੀ ਖਰੀਦ ਅਤੇ ਇਸ ’ਤੇ ਖਰਚ ਹੋਣ ਵਾਲੀ ਲਗਭਗ ਇੱਕ ਕਰੋੜ ਰੁਪਏ ਦੀ ਰਕਮ ਬਾਰੇ ਸਪੱਸ਼ਟੀਕਰਨ ਮੰਗਿਆ। ਉਨ੍ਹਾਂ ਚੰਨੀ ਨੂੰ ਖਰੀਦ ਦੇ ਬਿੱਲ ਜਨਤਕ ਕਰਨ ਅਤੇ ਟੈਕਸ ਅਦਾਇਗੀ ਦੇ ਵੇਰਵੇ ਸਾਹਮਣੇ ਲਿਆਉਣ ਦੀ ਮੰਗ ਕੀਤੀ। ਫਿਲਹਾਲ ਚੰਨੀ ਵੱਲੋਂ ਇਨ੍ਹਾਂ ਸਵਾਲਾਂ ਬਾਰੇ ਕੋਈ ਅਧਿਕਾਰਤ ਜਵਾਬ ਸਾਹਮਣੇ ਨਹੀਂ ਆਇਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.