ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵਿੱਚ ਬੀਬੀ ਜਗੀਰ ਕੌਰ ਦੀ ਮੁੜ ਸ਼ਮੂਲੀਅਤ ਨੂੰ ਲੈ ਕੇ ਹੋਣ ਵਾਲਾ ਪ੍ਰੋਗਰਾਮ ਫਿਲਹਾਲ ਟਾਲ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਪੱਸ਼ਟ ਕੀਤਾ ਹੈ ਕਿ ਉਹ 13 ਨਵੰਬਰ ਨੂੰ ਪਾਰਟੀ ਵਿੱਚ ਵਾਪਸੀ ਨਹੀਂ ਕਰਨਗੇ।
ਬੀਬੀ ਜਗੀਰ ਕੌਰ ਮੁਤਾਬਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਬੇਗੋਵਾਲ ਪਹੁੰਚਣਾ ਸੀ, ਪਰ ਦਿੱਲੀ ਵਿੱਚ ਅਹਿਮ ਮੀਟਿੰਗਾਂ ਕਾਰਨ ਉਨ੍ਹਾਂ ਦਾ ਦੌਰਾ ਮੁਲਤਵੀ ਕਰਨਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਵੀਂ ਤਾਰੀਖ਼ ਦਾ ਐਲਾਨ ਜਲਦ ਕੀਤਾ ਜਾਵੇਗਾ ਅਤੇ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਜਾਵੇਗੀ।
Get all latest content delivered to your email a few times a month.