ਤਾਜਾ ਖਬਰਾਂ
ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਇੱਕ ਹੋਰ ਗੰਭੀਰ ਘਟਨਾ ਸਾਹਮਣੇ ਆਈ ਹੈ। ਅਦਾਲਤ ਵਿੱਚ ਪੇਸ਼ੀ ਭੁਗਤਣ ਤੋਂ ਬਾਅਦ ਵਾਪਸ ਜਾ ਰਹੇ ਦੋ ਨੌਜਵਾਨਾਂ ਨੂੰ ਹਮਲਾਵਰਾਂ ਨੇ ਨਿਸ਼ਾਨਾ ਬਣਾਉਂਦਿਆਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ, ਹਮਲਾਵਰਾਂ ਵੱਲੋਂ ਕਰੀਬ ਤਿੰਨ ਤੋਂ ਚਾਰ ਰਾਊਂਡ ਫਾਇਰ ਕੀਤੇ ਗਏ ਅਤੇ ਕੁਹਾੜੀਆਂ ਸਮੇਤ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ।
ਇਸ ਘਟਨਾ ਦੌਰਾਨ ਦੋਵੇਂ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਇੱਕ ਨੌਜਵਾਨ ਦੀ ਹਾਲਤ ਕਾਫ਼ੀ ਗੰਭੀਰ ਹੋਣ ਕਾਰਨ ਉਸ ਨੂੰ ਅਗਲੇਰੇ ਇਲਾਜ ਲਈ ਬਠਿੰਡਾ ਸਥਿਤ ਏਮਜ਼ ਵਿਖੇ ਭੇਜ ਦਿੱਤਾ ਗਿਆ, ਜਦਕਿ ਦੂਜੇ ਨੌਜਵਾਨ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਜ਼ਖਮੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਚਾਨਕ ਘੇਰ ਕੇ ਹਮਲਾ ਕੀਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫਿਲਹਾਲ ਪੁਲਿਸ ਜਾਂਚ ਰਾਹੀਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਹਮਲੇ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.