ਤਾਜਾ ਖਬਰਾਂ
ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ 18 ਨਵੰਬਰ 2026 ਨੂੰ ਜਲੰਧਰ ਪਹੁੰਚਣਗੇ। ਆਪਣੇ ਇਸ ਦੌਰੇ ਦੌਰਾਨ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ 'ਸਮਰਸਤਾ ਸੰਕਲਪ ਯਾਤਰਾ' ਦੀ ਸ਼ੁਰੂਆਤ ਕਰਨਗੇ।
ਜਾਣਕਾਰੀ ਅਨੁਸਾਰ, ਨਿਤਿਨ ਨਬੀਨ ਸਭ ਤੋਂ ਪਹਿਲਾਂ ਇਤਿਹਾਸਕ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਉਹ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀ ਜਾ ਰਹੀ ਇਸ ਯਾਤਰਾ ਨੂੰ ਲੈ ਕੇ ਉਨ੍ਹਾਂ ਦਾ ਇਹ ਦੌਰਾ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.