IMG-LOGO
ਹੋਮ ਪੰਜਾਬ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 299ਵਾਂ ਦਿਨ: ਪੰਜਾਬ ਪੁਲਿਸ ਵੱਲੋਂ 563 ਥਾਈਂ ਛਾਪੇਮਾਰੀ; 199 ਕਾਬੂ

Admin User - Nov 15, 2026 09:00 PM
IMG

ਚੰਡੀਗੜ੍ਹ, 15 ਨਵੰਬਰ:

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 299ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 563 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 

ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਹ ਅਹਿਮ ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਸਹਿਯੋਗ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 

299ਵੇਂ ਦਿਨ, ਪੁਲਿਸ ਟੀਮਾਂ ਨੇ 1 ਹਥਿਆਰ ਸਮੇਤ 199 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,486 ਹੋ ਗਈ ਹੈ।

ਇਸ ਤੋਂ ਇਲਾਵਾ 166 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।  

ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਨਾਲ ਹੀ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। 

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 624ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋਗ੍ਰਾਮ ਹੈਰੋਇਨ, 523 ਨਸ਼ੀਲੀਆਂ ਗੋਲੀਆਂ ਅਤੇ 3410 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 624 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93,074 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 33 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.