IMG-LOGO
ਹੋਮ ਪੰਜਾਬ, ਰਾਸ਼ਟਰੀ, ਸੋਨੀਆ ਗਾਂਧੀ ਦੇ ਕਿਤਾਬ ਲਾਂਚ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ...

ਸੋਨੀਆ ਗਾਂਧੀ ਦੇ ਕਿਤਾਬ ਲਾਂਚ ਸਮਾਗਮ ’ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸੀ ਹਲਕਿਆਂ ’ਚ ਮੁੜ ਛਿੜੀ ਚਰਚਾ

Admin User - Nov 16, 2026 08:07 PM
IMG

ਕਾਂਗਰਸ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਦੀ ਕਿਤਾਬ ਦੇ ਲਾਂਚ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦੀ ਇਸ ਮੌਜੂਦਗੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਖ਼ਾਸ ਕਰਕੇ ਕੈਪਟਨ ਦੇ ਭਵਿੱਖੀ ਸਿਆਸੀ ਰੁਖ ਅਤੇ ਕਾਂਗਰਸ ਨਾਲ ਉਨ੍ਹਾਂ ਦੇ ਸਬੰਧਾਂ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ।

ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਗਾਂਧੀ ਪਰਿਵਾਰ ਨਾਲ ਪੁਰਾਣੇ ਅਤੇ ਨਿੱਜੀ ਸਬੰਧ ਰਹੇ ਹਨ। ਉਹ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਰੀਬੀ ਦੋਸਤ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਵੀ ਕਈ ਵਾਰ ਉਨ੍ਹਾਂ ਨੂੰ 'ਅੰਕਲ ਕੈਪਟਨ' ਕਹਿ ਕੇ ਸੰਬੋਧਨ ਕਰਦੇ ਰਹੇ ਹਨ। ਹਾਲ ਹੀ ਵਿੱਚ ਕੈਪਟਨ ਦੀ ਕਾਂਗਰਸ ਵਿੱਚ ਮੁੜ ਵਾਪਸੀ ਨੂੰ ਲੈ ਕੇ ਵੀ ਸਿਆਸੀ ਗਲਿਆਰਿਆਂ ਵਿੱਚ ਕਾਫੀ ਚਰਚਾ ਰਹੀ ਸੀ।

ਦੂਜੇ ਪਾਸੇ, ਇਨ੍ਹਾਂ ਅਟਕਲਾਂ ’ਤੇ ਕੈਪਟਨ ਦੀ ਧੀ ਅਤੇ ਭਾਜਪਾ ਆਗੂ ਜੈਇੰਦਰ ਕੌਰ ਨੇ ਸਪੱਸ਼ਟ ਤੌਰ ’ਤੇ ਆਪਣਾ ਪੱਖ ਰੱਖਿਆ ਸੀ। ਉਨ੍ਹਾਂ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਹਨ ਅਤੇ ਪਾਰਟੀ ਛੱਡ ਕੇ ਕਿਤੇ ਹੋਰ ਜਾਣ ਦੀ ਕੋਈ ਯੋਜਨਾ ਨਹੀਂ ਹੈ।

ਹਾਲਾਂਕਿ, ਸੂਤਰਾਂ ਦੇ ਹਵਾਲੇ ਨਾਲ ਇਹ ਵੀ ਚਰਚਾ ਹੈ ਕਿ ਕੈਪਟਨ ਭਾਜਪਾ ਤੋਂ ਨਾਰਾਜ਼ ਚੱਲ ਰਹੇ ਹਨ। ਇਸੇ ਕਾਰਨ ਉਨ੍ਹਾਂ ਦੀ ਕਾਂਗਰਸ ਆਗੂ ਸੋਨੀਆ ਗਾਂਧੀ ਦੇ ਸਮਾਗਮ ਵਿੱਚ ਸ਼ਮੂਲੀਅਤ ਨੂੰ ਸਿਆਸੀ ਨਜ਼ਰੀਏ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਫਿਲਹਾਲ ਕੈਪਟਨ ਦੇ ਅਗਲੇ ਸਿਆਸੀ ਕਦਮ ਬਾਰੇ ਸਥਿਤੀ ਸਪੱਸ਼ਟ ਨਹੀਂ ਹੈ ਅਤੇ ਇਸ ਮਾਮਲੇ ’ਤੇ ਭਾਜਪਾ ਵੱਲੋਂ ਵੀ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.