IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, 39...

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 7 ਮੁਲਜ਼ਮ ਗ੍ਰਿਫ਼ਤਾਰ, 39 ਕਿਲੋ ਦੇ ਕਰੀਬ ਹੈਰੋਇਨ ਤੇ 10 ਨਾਜਾਇਜ਼ ਪਿਸਤੌਲ ਬਰਾਮਦ

Admin User - Nov 17, 2026 04:01 PM
IMG

ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ਵਿੱਚੋਂ 10 ਨਾਜਾਇਜ਼ ਪਿਸਤੌਲ, 38.962 ਕਿਲੋਗ੍ਰਾਮ ਹੈਰੋਇਨ, 800 ਗ੍ਰਾਮ ਅਫੀਮ ਅਤੇ 102 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਇਸ ਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ 109 ਸ਼ੱਕੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਇਸ ਕਾਰਵਾਈ ਦੌਰਾਨ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਸਨ। ਇਹ ਹੈਂਡਲਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਤੱਕ ਗੈਰ-ਕਾਨੂੰਨੀ ਹਥਿਆਰ ਪਹੁੰਚਾਉਣ ਵਿੱਚ ਮਦਦ ਕਰਦੇ ਸਨ।

ਇਸ ਮਾਮਲੇ ਸਬੰਧੀ ਥਾਣਾ ਘਰਿੰਡਾ, ਲੋਪੋਕੇ ਅਤੇ ਭਿੰਡੀ ਸੈਦਾ ਵਿਖੇ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਸੂਬੇ ਵਿੱਚੋਂ ਸੰਗਠਿਤ ਅਪਰਾਧ, ਨਾਜਾਇਜ਼ ਹਥਿਆਰਾਂ ਦੀ ਤਸਕਰੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਖ਼ਤਮ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਰਹੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.