ਤਾਜਾ ਖਬਰਾਂ
ਕੇਂਦਰੀ ਬੰਦਰਗਾਹ, ਜਹਾਜ਼ਰਾਨੀ ਅਤੇ ਜਲ ਮਾਰਗ ਮੰਤਰੀ ਸਰਬਾਨੰਦ ਸੋਨੋਵਾਲ ਨੇ 17 ਨਵੰਬਰ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਹਾਜ਼ ਵਿੱਚ ਕੁੱਲ 25 ਮੈਂਬਰੀ ਅਮਲਾ ਸੀ, ਜਿਨ੍ਹਾਂ ਵਿੱਚੋਂ 24 ਭਾਰਤੀ ਨਾਗਰਿਕ ਹਨ। ਉਨ੍ਹਾਂ ਮੁਤਾਬਕ ਸਾਰੇ 24 ਭਾਰਤੀ ਮਲਾਹ ਸੁਰੱਖਿਅਤ ਹਨ ਅਤੇ ਕਿਸੇ ਨੂੰ ਵੀ ਸੱਟ ਨਹੀਂ ਲੱਗੀ। ਹਾਲਾਂਕਿ, ਅਮਲੇ ਦਾ ਇੱਕ ਮੈਂਬਰ ਅਜੇ ਲਾਪਤਾ ਹੈ, ਜਿਸ ਦੀ ਭਾਲ ਜਾਰੀ ਹੈ।
ਮੰਤਰੀ ਨੇ ਦੱਸਿਆ ਕਿ ਭਾਰਤ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜਹਾਜ਼ ਦਾ ਪ੍ਰਬੰਧਨ ਕਰਨ ਵਾਲੀ ਕੰਪਨੀ ਨਾਲ ਲਗਾਤਾਰ ਸੰਪਰਕ ਵਿੱਚ ਹੈ। ਲਾਪਤਾ ਮਲਾਹ ਦਾ ਪਤਾ ਲਗਾਉਣ ਅਤੇ ਉਸ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਖੇਤਰੀ ਬਚਾਅ ਏਜੰਸੀਆਂ ਦੀ ਮਦਦ ਵੀ ਲਈ ਜਾ ਰਹੀ ਹੈ।
ਇਸ ਘਟਨਾ ਸਬੰਧੀ ਯੂਨਾਈਟਿਡ ਕਿੰਗਡਮ ਮੈਰੀਟਾਈਮ ਟ੍ਰੇਡ ਆਪਰੇਸ਼ਨਜ਼ (UKMTO) ਨੇ ਵੀ ਰਿਪੋਰਟ ਜਾਰੀ ਕੀਤੀ ਹੈ। ਰਿਪੋਰਟ ਅਨੁਸਾਰ 16 ਨਵੰਬਰ ਨੂੰ ਰਾਤ ਕਰੀਬ 7 ਵਜੇ UTC ਸਮੇਂ ਓਮਾਨ ਦੇ ਖਸਾਬ ਤੋਂ ਲਗਭਗ 7 ਸਮੁੰਦਰੀ ਮੀਲ ਉੱਤਰ ਵੱਲ ਟੈਂਕਰ ’ਤੇ ਹਮਲਾ ਹੋਇਆ। ਹਮਲੇ ਮਗਰੋਂ ਜਹਾਜ਼ ਦੇ ਇੰਜਣ ਰੂਮ ਵਿੱਚ ਅੱਗ ਲੱਗ ਗਈ, ਜਿਸ ਕਾਰਨ ਟੈਂਕਰ ਆਪਣਾ ਸਫ਼ਰ ਜਾਰੀ ਰੱਖਣ ਦੀ ਸਥਿਤੀ ਵਿੱਚ ਨਹੀਂ ਰਿਹਾ। ਜਹਾਜ਼ ਨੂੰ ਹੋਏ ਨੁਕਸਾਨ ਅਤੇ ਸਮੁੰਦਰੀ ਵਾਤਾਵਰਣ ’ਤੇ ਪਏ ਅਸਰ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਟੈਂਕਰ ’ਤੇ ਹਮਲਾ ਕਿਸ ਨੇ ਕੀਤਾ ਸੀ। ਨਾ ਹੀ ਕਿਸੇ ਦੇਸ਼ ਜਾਂ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਦੂਜੇ ਪਾਸੇ, ਈਰਾਨੀ ਜਲ ਸੈਨਾ ਨੇ ਦਾਅਵਾ ਕੀਤਾ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਸਮੁੰਦਰੀ ਮਾਰਗ ਦੇ ਪੂਰਬੀ ਹਿੱਸੇ ਵਿੱਚ ਇੱਕ ਹੋਰ ਟੈਂਕਰ ਸਮੁੰਦਰੀ ਬਾਰੂਦੀ ਸੁਰੰਗ ਨਾਲ ਟਕਰਾਉਣ ਕਾਰਨ ਅੱਗ ਦੀ ਲਪੇਟ ਵਿੱਚ ਆ ਗਿਆ।
ਹਾਰਮੁਜ਼ ਜਲ ਮਾਰਗ ਵਿੱਚ ਲਗਾਤਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਨੇ ਕੌਮਾਂਤਰੀ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਵਧਾ ਦਿੱਤੀਆਂ ਹਨ। ਭਾਰਤ ਸਰਕਾਰ ਵੱਲੋਂ ਵੀ ਆਪਣੇ ਨਾਗਰਿਕਾਂ ਦੀ ਸੁਰੱਖਿਆ ਅਤੇ ਲਾਪਤਾ ਮਲਾਹ ਦੀ ਭਾਲ ਲਈ ਪੂਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।
Get all latest content delivered to your email a few times a month.