IMG-LOGO
ਹੋਮ ਅੰਤਰਰਾਸ਼ਟਰੀ: ਸਾਇਬੇਰੀਆ ਵਿੱਚ ਰੂਸੀ ਫੌਜੀ ਜਹਾਜ਼ ਹਾਦਸਾਗ੍ਰਸਤ, ਸਵਾਰ ਸਾਰੇ 19 ਲੋਕਾਂ...

ਸਾਇਬੇਰੀਆ ਵਿੱਚ ਰੂਸੀ ਫੌਜੀ ਜਹਾਜ਼ ਹਾਦਸਾਗ੍ਰਸਤ, ਸਵਾਰ ਸਾਰੇ 19 ਲੋਕਾਂ ਦੀ ਮੌਤ

Admin User - Nov 18, 2026 10:35 AM
IMG

ਮਾਸਕੋ : ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ ਵਿੱਚ ਇੱਕ ਵੱਡਾ ਫੌਜੀ ਹਾਦਸਾ ਵਾਪਰਿਆ ਹੈ, ਜਿੱਥੇ ਰੂਸੀ ਹਵਾਈ ਸੈਨਾ ਦਾ ਇੱਕ An-12 ਟਰਾਂਸਪੋਰਟ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਦਰਦਨਾਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ ਸਾਰੇ 19 ਲੋਕਾਂ ਦੀ ਮੌਤ ਹੋ ਗਈ ਹੈ।


ਰੂਸੀ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜਹਾਜ਼ ਆਬਾਦੀ ਤੋਂ ਦੂਰ ਇੱਕ ਸੁੰਨਸਾਨ ਇਲਾਕੇ ਵਿੱਚ ਡਿੱਗਿਆ, ਜਿਸ ਕਾਰਨ ਜ਼ਮੀਨ 'ਤੇ ਕਿਸੇ ਹੋਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਸਰਕਾਰੀ ਨਿਊਜ਼ ਏਜੰਸੀ 'ਆਰਆਈਏ' (RIA) ਮੁਤਾਬਕ, ਮੁੱਢਲੀ ਜਾਂਚ ਵਿੱਚ ਹਾਦਸੇ ਦਾ ਕਾਰਨ ਜਹਾਜ਼ ਵਿੱਚ ਆਈ ਤਕਨੀਕੀ ਖਰਾਬੀ ਮੰਨਿਆ ਜਾ ਰਿਹਾ ਹੈ।


ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਦਲਾਂ ਨੂੰ ਮੌਕੇ 'ਤੇ ਭੇਜਿਆ ਗਿਆ। ਕੇਮੇਰੋਵੋ ਦੇ ਖੇਤਰੀ ਗਵਰਨਰ ਇਲਿਆ ਸੇਰੇਡਯੁਕ ਨੇ ਜਾਣਕਾਰੀ ਦਿੱਤੀ ਕਿ ਐਮਰਜੈਂਸੀ ਟੀਮਾਂ ਨੇ ਜਹਾਜ਼ ਦੇ ਮਲਬੇ ਵਿੱਚ ਲੱਗੀ ਭਿਆਨਕ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਪ੍ਰਸ਼ਾਸਨ ਵੱਲੋਂ ਹੁਣ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਏਜੰਸੀਆਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.