IMG-LOGO
ਹੋਮ ਪੰਜਾਬ, ਰਾਸ਼ਟਰੀ, ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ ’ਚ NIA ਦਾ ਐਕਸ਼ਨ, ਅਮਰੀਕਾ ਤੋਂ...

ਰਾਜਪੁਰਾ-ਸ਼ੰਭੂ ਰੇਲਵੇ ਧਮਾਕਾ ਮਾਮਲੇ ’ਚ NIA ਦਾ ਐਕਸ਼ਨ, ਅਮਰੀਕਾ ਤੋਂ ਡਿਪੋਰਟ ਹੋਇਆ ਸੁਰਿੰਦਰ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

Admin User - Nov 18, 2026 07:42 PM
IMG

ਪੰਜਾਬ ਦੇ ਰਾਜਪੁਰਾ-ਸ਼ੰਭੂ ਰੇਲਵੇ ਟਰੈਕ ਧਮਾਕੇ ਦੇ ਮਾਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਇੱਕ ਹੋਰ ਅਹਿਮ ਕਾਰਵਾਈ ਕੀਤੀ ਹੈ। ਏਜੰਸੀ ਨੇ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦੇ ਗਏ ਸੁਰਿੰਦਰ ਸਿੰਘ ਉਰਫ਼ ਠੀਕਰੀਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ ਹੈ। NIA ਦੇ ਅਨੁਸਾਰ ਮੁਲਜ਼ਮ ਦਾ ਸਬੰਧ ਪਾਬੰਦੀਸ਼ੁਦਾ ਜਥੇਬੰਦੀ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (KZF) ਨਾਲ ਦੱਸਿਆ ਜਾ ਰਿਹਾ ਹੈ।

ਜਾਂਚ ਏਜੰਸੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਨੂੰ ਅਮਰੀਕੀ ਅਧਿਕਾਰੀਆਂ ਨੇ ਹਿਰਾਸਤ ਵਿੱਚ ਲਿਆ ਸੀ। ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਤਾਲਮੇਲ ਤੋਂ ਬਾਅਦ ਉਸ ਨੂੰ ਭਾਰਤ ਵਾਪਸ ਭੇਜਿਆ ਗਿਆ। ਇਸ ਦੌਰਾਨ NIA ਦੀ ਟੀਮ ਪਹਿਲਾਂ ਤੋਂ ਜਾਰੀ ਲੁੱਕ ਆਊਟ ਸਰਕੂਲਰ ਦੇ ਆਧਾਰ ’ਤੇ ਹਵਾਈ ਅੱਡੇ ’ਤੇ ਹੀ ਉਸ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਉਸ ਵਿਰੁੱਧ ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ।

ਇਹ ਮਾਮਲਾ 27 ਅਪ੍ਰੈਲ 2026 ਨੂੰ ਸ਼ੰਭੂ ਅਤੇ ਰਾਜਪੁਰਾ ਰੇਲਵੇ ਸਟੇਸ਼ਨਾਂ ਵਿਚਕਾਰ ਡੈਡੀਕੇਟਿਡ ਫਰੇਟ ਕੋਰੀਡੋਰ (DFCCIL) ਦੀ ਰੇਲਵੇ ਲਾਈਨ ’ਤੇ ਹੋਏ ਧਮਾਕੇ ਨਾਲ ਜੁੜਿਆ ਹੋਇਆ ਹੈ। NIA ਦੀ ਜਾਂਚ ਮੁਤਾਬਕ ਇਸ ਘਟਨਾ ਪਿੱਛੇ ਸੂਬੇ ਦੀ ਅਮਨ-ਸ਼ਾਂਤੀ ਨੂੰ ਪ੍ਰਭਾਵਿਤ ਕਰਨ ਅਤੇ ਫ਼ਿਰਕੂ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ ਦੀ ਕਥਿਤ ਸਾਜ਼ਿਸ਼ ਸੀ। ਏਜੰਸੀ ਇਸ ਮਾਮਲੇ ਵਿੱਚ KZF ਨਾਲ ਜੁੜੇ ਲੋਕਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ।

NIA ਨੇ ਦੋਸ਼ ਲਾਇਆ ਹੈ ਕਿ ਧਮਾਕੇ ਤੋਂ ਬਾਅਦ ਸੁਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ’ਤੇ ਇੱਕ ਵੀਡੀਓ ਸਾਂਝੀ ਕਰਕੇ ਇਸ ਘਟਨਾ ਦੀ ਪ੍ਰਸ਼ੰਸਾ ਕੀਤੀ ਸੀ। ਇਸ ਵੀਡੀਓ ਵਿੱਚ ਉਸ ਨੇ ਕਥਿਤ ਤੌਰ ’ਤੇ ਮਾਮਲੇ ਦੇ ਮੁਲਜ਼ਮ ਜਗਰੂਪ ਸਿੰਘ ਦੀ ਵੀ ਤਾਰੀਫ਼ ਕੀਤੀ ਸੀ, ਜਿਸ ਦੀ ਧਮਾਕੇ ਦੌਰਾਨ ਮੌਤ ਹੋ ਗਈ ਸੀ। ਜਾਂਚ ਏਜੰਸੀ ਅਨੁਸਾਰ ਉਸ ਨੇ ਪਾਬੰਦੀਸ਼ੁਦਾ ਜਥੇਬੰਦੀ KZF ਅਤੇ ਨਾਮਜ਼ਦ ਅੱਤਵਾਦੀ ਰਣਜੀਤ ਸਿੰਘ ਉਰਫ਼ ਨੀਟਾ ਦੇ ਹੱਕ ਵਿੱਚ ਵੀ ਬਿਆਨ ਦਿੱਤੇ ਸਨ।

ਸੁਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਰੇਲਵੇ ਧਮਾਕਾ ਮਾਮਲੇ ਵਿੱਚ ਫੜੇ ਗਏ ਮੁਲਜ਼ਮਾਂ ਦੀ ਗਿਣਤੀ ਵਧ ਕੇ ਅੱਠ ਹੋ ਗਈ ਹੈ। NIA ਵੱਲੋਂ ਹੁਣ ਇਸ ਸਾਜ਼ਿਸ਼ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਖ਼ਾਸ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਕਥਿਤ ਸਹਿਯੋਗੀਆਂ, ਪੈਸਿਆਂ ਦੇ ਲੈਣ-ਦੇਣ ਅਤੇ ਇਸ ਨੈੱਟਵਰਕ ਨੂੰ ਮਿਲ ਰਹੀ ਸਹਾਇਤਾ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਏਜੰਸੀ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਅਜੇ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.