ਤਾਜਾ ਖਬਰਾਂ
ਚੰਡੀਗੜ੍ਹ, 18 ਨਵੰਬਰ:
ਇੰਜੀਨੀਅਰਜ਼ ਐਸੋਸੀਏਸ਼ਨ, ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਪੰਜਾਬ ਦੇ ਪ੍ਰਧਾਨ ਇੰਜ. ਨਿਰਮਲ ਸਿੰਘ ਭੰਗੂ ਨੇ ਸੀਨੀਅਰ ਅਧਿਕਾਰੀਆਂ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਅੱਜ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ ਦਿੱਤੀ ਗਈ ਅਤੇ ਸਨਮਾਨਿਤ ਕੀਤਾ।
ਇਸ ਮੌਕੇ ਇੰਜ. ਨਿਰਮਲ ਸਿੰਘ ਭੰਗੂ ਨੇ ਕਿਹਾ ਕਿ ਇਹ ਪ੍ਰਾਪਤੀ ਸਮੁੱਚੇ ਪੰਜਾਬ ਅਤੇ ਲੋਕ ਨਿਰਮਾਣ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਡਾ. ਹਰਭਜਨ ਸਿੰਘ ਦੀ ਇਹ ਪ੍ਰਾਪਤੀ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਲਾਹਣਤਾਂ ਤੋਂ ਦੂਰ ਰਹਿ ਕੇ ਸਿੱਖਿਆ ਰਾਹੀਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਹਾਜ਼ਰ ਅਧਿਕਾਰੀਆਂ ਵਿੱਚ ਇੰਜ. ਇੰਦਰਜੀਤ ਸਿੰਘ, ਨਿਗਰਾਨ ਇੰਜੀਨੀਅਰ, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਵਿੰਦਰ ਸਿੰਘ ਮੂਨ, ਨਿਗਰਾਨ ਇੰਜੀਨੀਅਰ, ਨੈਸ਼ਨਲ ਹਾਈਵੇਜ਼, ਲੋਕ ਨਿਰਮਾਣ ਵਿਭਾਗ, ਅੰਮ੍ਰਿਤਸਰ; ਇੰਜ. ਦਿਲਭਾਗ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਦਵਿੰਦਰਪਾਲ ਸਿੰਘ, ਕਾਰਜਕਾਰੀ ਇੰਜੀਨੀਅਰ; ਇੰਜ. ਕੁਸ਼ਲਦੀਪ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ; ਇੰਜ. ਸਰਬਜੀਤ ਸਿੰਘ, ਉਪ ਮੰਡਲ ਅਫ਼ਸਰ ; ਇੰਜ. ਤਰਲੋਚਨ ਸਿੰਘ, ਉਪ ਮੰਡਲ ਅਫ਼ਸਰ; ਇੰਜ. ਪਰਮਜੀਤ ਸਿੰਘ, ਸਹਾਇਕ ਇੰਜੀਨੀਅਰ ਅਤੇ ਇੰਜ. ਨਿਰਵੈਰ ਸਿੰਘ, ਜੂਨੀਅਰ ਇੰਜੀਨੀਅਰ ਸ਼ਾਮਲ ਸਨ।
Get all latest content delivered to your email a few times a month.