ਤਾਜਾ ਖਬਰਾਂ
ਚੰਡੀਗੜ੍ਹ, 18 ਨਵੰਬਰ:
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ, ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
302ਵੇਂ ਦਿਨ, ਪੁਲਿਸ ਟੀਮਾਂ ਨੇ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85,084 ਹੋ ਗਈ ਹੈ।
ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਆਮ ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ’ ਨੰਬਰ 93946-93946 ’ਤੇ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧਾਂ ਜਾਂ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 627ਵੇਂ ਦਿਨ ਵੀ ਜਾਰੀ ਰੱਖਿਆ। ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 13.3 ਕਿਲੋ ਹੈਰੋਇਨ, 2 ਕਿਲੋ ਅਫੀਮ, 1530 ਨਸ਼ੀਲੀਆਂ ਗੋਲੀਆਂ ਅਤੇ 13,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 627 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93,651 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Get all latest content delivered to your email a few times a month.