IMG-LOGO
ਹੋਮ ਪੰਜਾਬ: ਜਲੰਧਰ 'ਚ 21 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ...

ਜਲੰਧਰ 'ਚ 21 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

Admin User - Nov 18, 2026 09:14 PM
IMG

ਜਲੰਧਰ ਜ਼ਿਲ੍ਹੇ ਵਿੱਚ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਸ਼ਹਿਰ ਵਿੱਚ ਕੱਢੇ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੂੰ ਦੁਪਹਿਰ 12 ਵਜੇ ਤੋਂ ਬਾਅਦ ਛੁੱਟੀ ਰਹੇਗੀ। ਨਗਰ ਕੀਰਤਨ ਦੌਰਾਨ ਸ਼ਹਿਰ ਵਿੱਚ ਸੰਭਾਵਿਤ ਭੀੜ ਅਤੇ ਆਵਾਜਾਈ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.