IMG-LOGO
ਹੋਮ ਪੰਜਾਬ: ਪਟਿਆਲਾ ਦੇ ਅਰਬਨ ਅਸਟੇਟ 'ਚ ਵਹਿਸ਼ੀ ਕਤਲ: ਉਸਾਰੀ ਅਧੀਨ ਘਰ...

ਪਟਿਆਲਾ ਦੇ ਅਰਬਨ ਅਸਟੇਟ 'ਚ ਵਹਿਸ਼ੀ ਕਤਲ: ਉਸਾਰੀ ਅਧੀਨ ਘਰ ਕੋਲੋਂ ਮਿਲੀ ਡੇਅਰੀ ਸੰਚਾਲਕ ਦੀ ਲਾਸ਼

Admin User - Nov 19, 2026 11:46 AM
IMG

ਪਟਿਆਲਾ: ਸ਼ਹਿਰ ਦੇ ਅਰਬਨ ਅਸਟੇਟ ਫੇਜ਼-3 ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ 40 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਵੀਨ ਵਜੋਂ ਹੋਈ ਹੈ, ਜੋ ਪੇਸ਼ੇ ਵਜੋਂ ਡੇਅਰੀ ਸੰਚਾਲਕ ਸੀ। ਹਮਲਾਵਰਾਂ ਨੇ ਪਹਿਲਾਂ ਲੋਹੇ ਦੀ ਰਾਡ ਨਾਲ ਉਸ 'ਤੇ ਜਾਨਲੇਵਾ ਹਮਲਾ ਕੀਤਾ ਅਤੇ ਫਿਰ ਗਲਾ ਘੁੱਟ ਕੇ ਉਸ ਦੀ ਜੀਵਨ ਲੀਲਾ ਸਮਾਪਤ ਕਰ ਦਿੱਤੀ।


ਪ੍ਰਾਪਤ ਜਾਣਕਾਰੀ ਅਨੁਸਾਰ ਰਵੀਨ ਅਰਬਨ ਅਸਟੇਟ ਫੇਜ਼-3 ਵਿਖੇ ਆਪਣਾ ਨਵਾਂ ਘਰ ਬਣਵਾ ਰਿਹਾ ਸੀ। ਬੀਤੀ ਰਾਤ ਉਹ ਉਸਾਰੀ ਅਧੀਨ ਇਮਾਰਤ ਦਾ ਕੰਮ ਦੇਖਣ ਲਈ ਗਿਆ ਸੀ, ਪਰ ਦੇਰ ਰਾਤ ਤੱਕ ਘਰ ਵਾਪਸ ਨਹੀਂ ਪਰਤਿਆ। ਚਿੰਤਤ ਪਰਿਵਾਰਕ ਮੈਂਬਰਾਂ ਨੇ ਜਦੋਂ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਨਵੇਂ ਘਰ ਦੇ ਨਜ਼ਦੀਕ ਝਾੜੀਆਂ ਵਿੱਚੋਂ ਰਵੀਨ ਲਹੂ-ਲੁਹਾਨ ਹਾਲਤ ਵਿੱਚ ਮਿਲਿਆ। ਪਰਿਵਾਰ ਵੱਲੋਂ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ 8 ਸਾਲ ਦਾ ਮਾਸੂਮ ਬੱਚਾ ਛੱਡ ਗਿਆ ਹੈ।


ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਗੁੱਸੇ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਉਂਦਿਆਂ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਾਰੇ ਕਾਤਲਾਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ, ਉਹ ਨਾ ਤਾਂ ਲਾਸ਼ ਦਾ ਪੋਸਟਮਾਰਟਮ ਕਰਵਾਉਣਗੇ ਅਤੇ ਨਾ ਹੀ ਅੰਤਿਮ ਸਸਕਾਰ ਕਰਨਗੇ।


ਦੂਜੇ ਪਾਸੇ, ਥਾਣਾ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ 5 ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਕਤਲ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.