IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਕੈਨੇਡਾ ਦੇ ਸਰੀ 'ਚ ਦੋਹਰਾ ਕਤਲ ਕਾਂਡ: ਕਾਰ ਸਵਾਰ ਪੰਜਾਬੀ...

ਕੈਨੇਡਾ ਦੇ ਸਰੀ 'ਚ ਦੋਹਰਾ ਕਤਲ ਕਾਂਡ: ਕਾਰ ਸਵਾਰ ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਵਾਹਨ ਨੂੰ ਲਾਈ ਅੱਗ

Admin User - Nov 19, 2026 12:15 PM
IMG

ਸਰੀ (ਕੈਨੇਡਾ): ਕੈਨੇਡਾ ਦੇ ਸਰੀ ਸ਼ਹਿਰ ਵਿੱਚ ਵਾਪਰੀ ਗੋਲੀਬਾਰੀ ਦੀ ਇੱਕ ਭਿਆਨਕ ਵਾਰਦਾਤ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਡੈਲਟਾ ਨਿਵਾਸੀ 24 ਸਾਲਾ ਸੁਖਜੀਤ ਕੌਰ ਅਤੇ 23 ਸਾਲਾ ਗਗਨਦੀਪ ਵਜੋਂ ਹੋਈ ਹੈ।


ਮਿਲੀ ਜਾਣਕਾਰੀ ਅਨੁਸਾਰ, ਇਹ ਘਟਨਾ 124 ਸਟਰੀਟ ਅਤੇ 88 ਐਵੇਨਿਊ ਦੇ ਨੇੜੇ ਸਥਿਤ ਵਾਲਮਾਰਟ ਸਟੋਰ ਦੀ ਪਾਰਕਿੰਗ ਵਿੱਚ ਉਸ ਸਮੇਂ ਵਾਪਰੀ, ਜਦੋਂ ਦੋਵੇਂ ਨੌਜਵਾਨ ਆਪਣੀ ਲਾਲ ਰੰਗ ਦੀ ਫੋਰਡ ਮਸਟੈਗ ਕਾਰ ਵਿੱਚ ਬੈਠੇ ਸਨ। ਹਮਲਾਵਰਾਂ ਨੇ ਉਨ੍ਹਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਸਬੂਤ ਮਿਟਾਉਣ ਦੀ ਨੀਅਤ ਨਾਲ ਕਾਰ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ।


ਗੋਲੀਬਾਰੀ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਤੁਰੰਤ ਘਟਨਾ ਸਥਾਨ 'ਤੇ ਪਹੁੰਚੀ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਦੋਵਾਂ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦੋਵਾਂ ਨੇ ਦਮ ਤੋੜ ਦਿੱਤਾ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।


ਫਿਲਹਾਲ ਪੁਲਿਸ ਵੱਲੋਂ ਇਸ ਦੋਹਰੇ ਕਤਲ ਕਾਂਡ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੀ ਪੈੜ ਨੱਪਣ ਲਈ ਜਾਂਚ ਅਧਿਕਾਰੀਆਂ ਨੇ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਸਬੰਧਤ ਕੋਈ ਸੀਸੀਟੀਵੀ ਫੁਟੇਜ ਜਾਂ ਡੈਸ਼ਕੈਮ ਵੀਡੀਓ ਹੈ, ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਤਾਂ ਜੋ ਇਸ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.