IMG-LOGO
ਹੋਮ ਪੰਜਾਬ: SGPC ਪ੍ਰਧਾਨਗੀ ਚੋਣ ਤੋਂ ਪਹਿਲਾਂ ਸਰਗਰਮੀਆਂ ਤੇਜ਼, ਸੁਖਬੀਰ ਬਾਦਲ ਅੱਜ...

SGPC ਪ੍ਰਧਾਨਗੀ ਚੋਣ ਤੋਂ ਪਹਿਲਾਂ ਸਰਗਰਮੀਆਂ ਤੇਜ਼, ਸੁਖਬੀਰ ਬਾਦਲ ਅੱਜ ਕਰਨਗੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ: ਗੁਰਚਰਨ ਸਿੰਘ ਗਰੇਵਾਲ

Admin User - Nov 19, 2026 05:53 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਇਜਲਾਸ ਅਤੇ ਪ੍ਰਧਾਨਗੀ ਦੀ ਚੋਣ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪ੍ਰਧਾਨਗੀ ਦੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਬਸੰਮਤੀ ਬਣਾਉਣ ਦੀ ਕਵਾਇਦ ਕੀਤੀ ਜਾ ਰਹੀ ਹੈ। ਇਸੇ ਤਹਿਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ, ਸਗੋਂ ਪਾਰਟੀ ਵੱਲੋਂ ਹਰ ਸਾਲ ਚੋਣ ਤੋਂ ਪਹਿਲਾਂ ਮੈਂਬਰਾਂ ਨਾਲ ਮੁਲਾਕਾਤ ਕਰਨ ਦੀ ਰਵਾਇਤ ਚੱਲਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਰਸਮੀ ਹੈ ਅਤੇ ਸਾਰੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਪਾਰਟੀ ਵਿੱਚ ਸਾਰੇ ਫੈਸਲੇ ਸਰਬਸੰਮਤੀ ਨਾਲ ਲਏ ਜਾਂਦੇ ਹਨ।

ਵੱਖ-ਵੱਖ ਜਥੇਬੰਦੀਆਂ ਵੱਲੋਂ SGPC ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਵਿਰੋਧ ਬਾਰੇ ਬੋਲਦਿਆਂ ਗਰੇਵਾਲ ਨੇ ਕਿਹਾ ਕਿ ਉਹ ਕਿਸੇ ਦੇ ਵਿਰੋਧ ਦੇ ਮਕਸਦ ਬਾਰੇ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਦੇ ਵੀ ਚੋਣ ਪ੍ਰਕਿਰਿਆ ਵਿੱਚ ਦਖਲਅੰਦਾਜ਼ੀ ਨਹੀਂ ਕੀਤੀ ਅਤੇ ਨਾ ਹੀ ਚੋਣਾਂ ਨੂੰ ਲੇਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਸਹੀ ਢੰਗ ਨਾਲ ਹੋਣੀ ਚਾਹੀਦੀ ਹੈ ਅਤੇ ਇਸ ਤੋਂ ਬਾਅਦ ਚੋਣ ਸਮੇਂ ਸਿਰ ਹੋਵੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਦੀਆਂ ਚਰਚਾਵਾਂ ਬਾਰੇ ਪੁੱਛੇ ਜਾਣ 'ਤੇ ਗਰੇਵਾਲ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਭਰੋਸਾ ਜਤਾਇਆ ਕਿ ਕੱਲ੍ਹ ਹੋਣ ਵਾਲੀ ਚੋਣ ਲਈ ਜੋ ਵੀ ਫੈਸਲਾ ਹੋਵੇਗਾ, ਉਹ ਸਭ ਤੋਂ ਵਧੀਆ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.