IMG-LOGO
ਹੋਮ ਪੰਜਾਬ: ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨੀ ਪਈ ਮਹਿੰਗੀ, CIA...

ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਨੀ ਪਈ ਮਹਿੰਗੀ, CIA ਪੁਲਿਸ ਨੇ ਦੋ ਨੌਜਵਾਨਾਂ ਨੂੰ ਕੀਤਾ ਕਾਬੂ

Admin User - Nov 19, 2026 07:11 PM
IMG

ਖਰੜ ਪੁਲਿਸ ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਦੇ ਮਾਮਲੇ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੀ ਸੀ.ਆਈ.ਏ. ਟੀਮ ਵੱਲੋਂ ਸੋਸ਼ਲ ਮੀਡੀਆ ਖਾਤਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ। ਇਸ ਦੌਰਾਨ ਇੱਕ ਖਾਤੇ 'ਤੇ ਨੌਜਵਾਨ ਵੱਲੋਂ ਹਥਿਆਰ ਦਿਖਾਉਣ ਦੀ ਵੀਡੀਓ ਸਾਹਮਣੇ ਆਈ। ਪੁਲਿਸ ਨੇ ਤਕਨੀਕੀ ਜਾਂਚ ਅਤੇ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਖਾਤੇ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਕਾਰਵਾਈ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਜਸਦੀਪ ਸਿੰਘ, ਵਾਸੀ ਐਨ.ਆਰ.ਆਈ. ਕਲੋਨੀ, ਰੰਧਾਵਾ ਰੋਡ ਖਰੜ ਅਤੇ ਮਿਥੁਨ ਉਰਫ਼ ਨਲਵਾ, ਵਾਸੀ ਛੱਜੂ ਮਾਜਰਾ, ਖਰੜ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ .30 ਬੋਰ ਦਾ ਪਿਸਤੌਲ, .315 ਬੋਰ ਦਾ ਦੇਸੀ ਕੱਟਾ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਰਾਇਲ ਐਨਫੀਲਡ ਬੁਲੇਟ ਮੋਟਰਸਾਈਕਲ ਵੀ ਜ਼ਬਤ ਕੀਤਾ ਗਿਆ ਹੈ, ਜਿਸ ਬਾਰੇ ਜਾਂਚ ਦੌਰਾਨ ਪਤਾ ਲੱਗਾ ਕਿ ਇਹ 3 ਅਕਤੂਬਰ 2026 ਨੂੰ ਚੋਰੀ ਹੋਇਆ ਸੀ।

ਇਸ ਸਬੰਧੀ ਖਰੜ ਸਿਟੀ ਥਾਣੇ ਵਿੱਚ 14 ਨਵੰਬਰ 2026 ਨੂੰ ਐਫਆਈਆਰ ਨੰਬਰ 396 ਦਰਜ ਕੀਤੀ ਗਈ ਸੀ। ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 303 ਅਤੇ 317(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਮੁੱਢਲੀ ਜਾਂਚ ਦੌਰਾਨ ਸ਼ੱਕ ਹੈ ਕਿ ਦੋਵੇਂ ਨੌਜਵਾਨ ਚੋਰੀ ਅਤੇ ਖੋਹ ਦੀਆਂ ਹੋਰ ਵਾਰਦਾਤਾਂ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਹੁਣ ਪੁਲਿਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮਾਂ ਨੇ ਮੱਧ ਪ੍ਰਦੇਸ਼ ਤੋਂ ਹਥਿਆਰ ਕਿਸ ਵਿਅਕਤੀ ਕੋਲੋਂ ਹਾਸਲ ਕੀਤੇ ਸਨ ਅਤੇ ਇਸ ਪੂਰੇ ਮਾਮਲੇ ਪਿੱਛੇ ਹੋਰ ਕਿਹੜੇ ਲੋਕਾਂ ਦੀ ਸ਼ਮੂਲੀਅਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.