IMG-LOGO
ਹੋਮ ਰਾਸ਼ਟਰੀ: ਪਾਕਿਸਤਾਨ ’ਚ ਦਰਦਨਾਕ ਸੜਕ ਹਾਦਸਾ: LPG ਟੈਂਕਰ ਨਾਲ ਟਕਰਾਈ ਯਾਤਰੀ...

ਪਾਕਿਸਤਾਨ ’ਚ ਦਰਦਨਾਕ ਸੜਕ ਹਾਦਸਾ: LPG ਟੈਂਕਰ ਨਾਲ ਟਕਰਾਈ ਯਾਤਰੀ ਬੱਸ, ਅੱਗ ਲੱਗਣ ਕਾਰਨ 10 ਦੀ ਮੌਤ, 27 ਜ਼ਖਮੀ

Admin User - Nov 19, 2026 09:35 PM
IMG

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਕਰਾਨ ਕੋਸਟਲ ਹਾਈਵੇਅ ’ਤੇ ਯਾਤਰੀਆਂ ਨਾਲ ਭਰੀ ਬੱਸ ਦੀ LPG ਗੈਸ ਟੈਂਕਰ ਨਾਲ ਜ਼ਬਰਦਸਤ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 27 ਹੋਰ ਯਾਤਰੀ ਜ਼ਖਮੀ ਹੋ ਗਏ।

'Dawn' ਦੀ ਰਿਪੋਰਟ ਅਨੁਸਾਰ ਇਹ ਹਾਦਸਾ ਵੀਰਵਾਰ ਸਵੇਰੇ ਲਗਭਗ 10:30 ਵਜੇ ਗਵਾਦਰ ਜ਼ਿਲ੍ਹੇ ਦੇ ਓਰਮਾਰਾ ਇਲਾਕੇ ਵਿੱਚ ਬਸੋਲ ਨੇੜੇ ਵਾਪਰਿਆ। ਤੁਰਬਤ ਤੋਂ ਕਰਾਚੀ ਜਾ ਰਹੀ ਨਿੱਜੀ ਬੱਸ ਦੀ ਸਾਹਮਣੇ ਤੋਂ ਆ ਰਹੇ LPG ਟੈਂਕਰ ਨਾਲ ਟੱਕਰ ਹੋ ਗਈ। ਟੈਂਕਰ ਕਰਾਚੀ ਤੋਂ ਗਵਾਦਰ ਨੇੜੇ ਈਰਾਨ-ਗਾਬਦ ਸਰਹੱਦ ਵੱਲ ਜਾ ਰਿਹਾ ਸੀ। ਟੱਕਰ ਇੰਨੀ ਭਿਆਨਕ ਸੀ ਕਿ ਕੁਝ ਹੀ ਪਲਾਂ ਵਿੱਚ ਦੋਵੇਂ ਵਾਹਨ ਅੱਗ ਦੀ ਲਪੇਟ ਵਿੱਚ ਆ ਗਏ।

ਹਾਦਸੇ ਸਮੇਂ ਬੱਸ ਵਿੱਚ 40 ਤੋਂ ਵੱਧ ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਅੱਗ ਲੱਗਣ ਕਾਰਨ ਕਈ ਯਾਤਰੀ ਬੱਸ ਦੇ ਅੰਦਰ ਹੀ ਫਸ ਗਏ। ਓਰਮਾਰਾ ਦੇ ਡੀਐੱਸਪੀ ਨਬੀ ਬਖ਼ਸ਼ ਰੁੰਝਾ ਨੇ ਦੱਸਿਆ ਕਿ ਇਸ ਹਾਦਸੇ ਵਿੱਚ 10 ਲੋਕਾਂ ਦੀ ਮੌਤ ਹੋਈ ਹੈ। ਬੱਸ ਵਿੱਚੋਂ 8 ਅਤੇ ਗੈਸ ਟੈਂਕਰ ਵਿੱਚੋਂ 2 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪਾਕਿਸਤਾਨੀ ਫੌਜ, ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਸਾਂਝੇ ਤੌਰ ’ਤੇ ਅੱਗ ’ਤੇ ਕਾਬੂ ਪਾਉਣ ਅਤੇ ਜ਼ਖਮੀਆਂ ਨੂੰ ਬਚਾਉਣ ਲਈ ਕਾਰਵਾਈ ਕੀਤੀ ਗਈ। ਹਾਦਸੇ ਤੋਂ ਬਾਅਦ ਮਕਰਾਨ ਕੋਸਟਲ ਹਾਈਵੇਅ ’ਤੇ ਕਈ ਘੰਟਿਆਂ ਤੱਕ ਆਵਾਜਾਈ ਪ੍ਰਭਾਵਿਤ ਰਹੀ ਅਤੇ ਸੜਕ ’ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਜ਼ਿਕਰਯੋਗ ਹੈ ਕਿ ਇਸੇ ਇਲਾਕੇ ਵਿੱਚ ਪਹਿਲਾਂ ਵੀ ਅਜਿਹੇ ਕਈ ਗੰਭੀਰ ਸੜਕ ਹਾਦਸੇ ਵਾਪਰ ਚੁੱਕੇ ਹਨ। ਇਸ ਸਾਲ ਅਗਸਤ ਵਿੱਚ ਓਰਮਾਰਾ ਨੇੜੇ ਇੱਕ ਗੈਸ ਟੈਂਕਰ ਦੀ ਕਾਰ ਨਾਲ ਟੱਕਰ ਹੋਣ ਕਾਰਨ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਮੌਤ ਹੋ ਗਈ ਸੀ। ਇਸੇ ਤਰ੍ਹਾਂ ਮਾਰਚ ਮਹੀਨੇ ਵਿੱਚ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਇੱਕ ਬੱਚੇ ਸਮੇਤ ਸੱਤ ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਅੱਠ ਵਿਅਕਤੀ ਜ਼ਖਮੀ ਹੋਏ ਸਨ। ਜਨਵਰੀ ਵਿੱਚ ਵੀ ਇੱਕ ਯਾਤਰੀ ਵਾਹਨ ਪਲਟਣ ਕਾਰਨ 10 ਲੋਕਾਂ ਦੀ ਮੌਤ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋ ਗਏ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.