IMG-LOGO
ਹੋਮ ਪੰਜਾਬ: 26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ 'ਚ ਵੱਡੀ...

26 ਨਵੰਬਰ ਨੂੰ ‘ਆਪ’ ਦੀ ‘ਖੁਸ਼ਹਾਲ ਪੰਜਾਬ ਰੈਲੀ’ 'ਚ ਵੱਡੀ ਗਿਣਤੀ 'ਚ ਲੋਕ ਸ਼ਾਮਲ ਹੋਣਗੇ: ਬਲਜਿੰਦਰ ਕੌਰ

Admin User - Nov 20, 2026 08:05 PM
IMG

ਚੰਡੀਗੜ੍ਹ 20 ਨਵੰਬਰ-

ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਪਾਰਟੀ ਦੀ 26  ਨਵੰਬਰ ਨੂੰ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਦੇ ਸਬੰਧ ਵਿੱਚ ਬੋਲਦਿਆਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਇਤਿਹਾਸਕ ਕੰਮ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵੱਖ-ਵੱਖ ਸੂਬਿਆਂ ਤੋਂ ਪਾਰਟੀ ਦੀ ਲੀਡਰਸ਼ਿਪ, ਅਹੁਦੇਦਾਰ, ਵਲੰਟੀਅਰ ਅਤੇ ਪੰਜਾਬ ਦੇ ਕੋਨੇ-ਕੋਨੇ ਤੋਂ ਵੋਟਰ ਤੇ ਸਪੋਰਟਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ‘ਆਪ’ ਸਰਕਾਰ ਦੇ ਪੰਜ ਸਾਲ ਬੇਹੱਦ ਸ਼ਾਨਦਾਰ ਰਹੇ ਹਨ ਅਤੇ ਸਰਕਾਰ ਨੇ ਆਪਣੇ ਕੀਤੇ ਹੋਏ ਵਾਅਦਿਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਕੇ ਪੰਜਾਬ ਦੇ ਹਰ ਵਰਗ ਨੂੰ ਤਸੱਲੀ ਬਖ਼ਸ਼ ਨਤੀਜੇ ਦਿੱਤੇ ਹਨ।

ਚਮਕੌਰ ਸਾਹਬ ਤੋਂ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰੀ ਏਜੰਸੀਆਂ ਅਤੇ ਬੁੱਧੀਜੀਵੀਆਂ ਵੱਲੋਂ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ ਕਿ 2037 ਤੱਕ ਪੰਜਾਬ ਮਾਰੂਥਲ ਬਣ ਜਾਵੇਗਾ। ਪਰ ‘ਆਪ’ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਅੱਜ ਨਹਿਰੀ ਪਾਣੀ ਟੇਲਾਂ, ਸੂਇਆਂ ਅਤੇ ਕੱਸੀਆਂ ਤੱਕ ਪਹੁੰਚ ਗਿਆ ਹੈ ਅਤੇ ਨਹਿਰੀ ਪਾਣੀ ਦੀ ਵਰਤੋਂ ਦਾ ਪੱਧਰ 80 ਫੀਸਦੀ ਤੱਕ ਵਧਿਆ ਹੈ, ਜਿਸ ਦਾ ਸਿੱਧਾ ਲਾਭ ਸੂਬੇ ਦੇ ਕਿਸਾਨਾਂ ਨੂੰ ਮਿਲਿਆ ਹੈ। ਇਸ ਦੇ ਨਾਲ ਹੀ ਹਰ ਵਰਗ ਨੂੰ ਬਿਨਾਂ ਕਿਸੇ ਭੇਦਭਾਵ ਦੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਿਰੰਤਰ ਜਾਰੀ ਰੱਖ ਕੇ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ।

ਪ੍ਰੋ. ਬਲਜਿੰਦਰ ਕੌਰ ਨੇ ਪਿੰਡਾਂ ਵਿੱਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੇ ਫੈਸਲੇ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਦੇ ਇਸ ਪਾਸੇ ਧਿਆਨ ਨਹੀਂ ਦਿੱਤਾ, ਪਰ ‘ਆਪ’ ਸਰਕਾਰ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਰਜਿਸਟਰੀਆਂ ਦੇ ਕੇ ਉਨ੍ਹਾਂ ਨੂੰ ਕਰਜ਼ਾ ਲੈਣ ਅਤੇ ਜਾਇਦਾਦ ਦੇ ਅਧਿਕਾਰ ਦਿੱਤੇ ਹਨ। ਔਰਤਾਂ ਦੀ ਭਲਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਤਾਵਾਂ ਅਤੇ ਭੈਣਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਉਨ੍ਹਾਂ ਨੂੰ ਵਿੱਤੀ ਸਹਾਇਤਾ ਦਿੱਤੀ ਹੈ, ਜਿਸ ਨਾਲ ਅੱਜ ਬਠਿੰਡਾ, ਮੋਗਾ ਤੋਂ ਲੈ ਕੇ ਪਠਾਨਕੋਟ ਤੇ ਗੁਰਦਾਸਪੁਰ ਤੱਕ ਹਰ ਘਰ ਵਿੱਚ ਖੁਸ਼ਹਾਲੀ ਆਈ ਹੈ। ਇਸ ਤੋਂ ਇਲਾਵਾ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।


ਨੌਜਵਾਨਾਂ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪ੍ਰੋ. ਬਲਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਸਿਫਾਰਿਸ਼ ਜਾਂ ਰਿਸ਼ਵਤ ਦੇ 71,777 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸਿਹਤ ਖੇਤਰ ਵਿੱਚ 10 ਲੱਖ ਰੁਪਏ ਤੱਕ ਦੀ ਮੁਫ਼ਤ ਇਲਾਜ ਵਾਲੀ ਸਿਹਤ ਬੀਮਾ ਯੋਜਨਾ, ਮੁਹੱਲਾ ਕਲੀਨਿਕਾਂ ਦੀ ਸਥਾਪਨਾ ਅਤੇ ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਨੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਗਏ ਹਨ ਅਤੇ ਮੋਹਾਲੀ ਤੇ ਜਲੰਧਰ ਵਿਖੇ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀ ਸਫ਼ਲ ਮੇਜ਼ਬਾਨੀ ਕਰਕੇ ਪੰਜਾਬ ਨੇ ਖੇਡ ਜਗਤ ਵਿੱਚ ਨਵਾਂ ਮਾਣ ਹਾਸਲ ਕੀਤਾ ਹੈ, ਜਿਸ ਵਿੱਚ ਭਾਰਤੀ ਟੀਮ ਨੇ ਜਪਾਨ ਨੂੰ ਹਰਾ ਕੇ ਜਿੱਤ ਦਰਜ ਕੀਤੀ।


ਵਿਰੋਧੀ ਧਿਰਾਂ ਵੱਲੋਂ ਕੱਢੀਆਂ ਜਾ ਰਹੀਆਂ ‘ਪੰਜਾਬ ਬਚਾਓ ਰੈਲੀਆਂ’ 'ਤੇ ਤੰਜ਼ ਕੱਸਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਵਿਰੋਧੀਆਂ ਕੋਲ ਹੁਣ ਬਚਾਉਣ ਲਈ ਕੁਝ ਵੀ ਬਾਕੀ ਨਹੀਂ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵਿਰੋਧੀ ਪਾਰਟੀਆਂ ਦੇ ਕਾਰਜਕਾਲ ਨੂੰ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਅਤੇ ਹੁਣ ਉਹ ਸਿਰਫ਼ ਆਪਣੀ ਸਿਆਸੀ ਹੋਂਦ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਸੂਬੇ ਦੀ ਜਨਤਾ ‘ਆਪ’ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.