IMG-LOGO
ਹੋਮ ਪੰਜਾਬ, ਰਾਸ਼ਟਰੀ, ਬਰਨਾਲਾ ’ਚ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਦੀ ਧੂਮ,...

ਬਰਨਾਲਾ ’ਚ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਦੀ ਧੂਮ, 700 ਸ਼ਰਧਾਲੂਆਂ ਨੇ ਕੱਢੀ ਵਿਸ਼ਾਲ ਰੱਥ ਤੇ ਨਿਸ਼ਾਨ ਯਾਤਰਾ

Admin User - Nov 21, 2026 08:34 PM
IMG

ਦੇਵਉਠਨੀ ਇਕਾਦਸ਼ੀ ਦੇ ਸ਼ੁਭ ਮੌਕੇ ’ਤੇ ਦੇਸ਼ ਭਰ ਵਿੱਚ ਧਾਰਮਿਕ ਸਮਾਗਮਾਂ ਦੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਇਸ ਪਵਿੱਤਰ ਦਿਹਾੜੇ ਨੂੰ ਭਗਵਾਨ ਵਿਸ਼ਨੂੰ ਦੇ ਯੋਗ ਨਿੱਦਰਾ ਤੋਂ ਜਾਗਣ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸੇ ਮੌਕੇ ਸ਼੍ਰੀ ਖਾਟੂ ਸ਼ਿਆਮ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵੱਖ-ਵੱਖ ਥਾਵਾਂ ’ਤੇ ਧਾਰਮਿਕ ਯਾਤਰਾਵਾਂ ਅਤੇ ਸਮਾਗਮ ਕਰਵਾਏ ਜਾ ਰਹੇ ਹਨ।

ਇਸੇ ਤਹਿਤ ਬਰਨਾਲਾ ਵਿਖੇ ਵੀ ਬਾਬਾ ਖਾਟੂ ਸ਼ਿਆਮ ਜੀ ਦੇ ਸਨਮਾਨ ਵਿੱਚ ਵਿਸ਼ਾਲ ਰੱਥ ਅਤੇ ਨਿਸ਼ਾਨ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਯਾਤਰਾ ਵਿੱਚ ਕਰੀਬ 700 ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ ਅਤੇ ਹੱਥਾਂ ਵਿੱਚ ਪਵਿੱਤਰ ਨਿਸ਼ਾਨ ਲੈ ਕੇ ਸ਼ਹਿਰ ਦੀ ਪਰਿਕਰਮਾ ਕੀਤੀ। ਇਸ ਦੌਰਾਨ ਪੂਰਾ ਸ਼ਹਿਰ ਭਗਤੀਮਈ ਮਾਹੌਲ ਵਿੱਚ ਰੰਗਿਆ ਦਿਖਾਈ ਦਿੱਤਾ। ਸ਼ਰਧਾਲੂਆਂ ਵੱਲੋਂ ਲਗਾਏ ਜਾ ਰਹੇ ‘ਹਾਰੇ ਕਾ ਸਹਾਰਾ, ਖਾਟੂ ਸ਼ਿਆਮ ਹਮਾਰਾ’ ਦੇ ਜੈਕਾਰਿਆਂ ਨਾਲ ਮਾਹੌਲ ਗੂੰਜ ਉੱਠਿਆ।

ਯਾਤਰਾ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਬਾਜ਼ਾਰਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸ਼ਹਿਰ ਵਾਸੀਆਂ ਨੇ ਰੱਥ ਯਾਤਰਾ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾਲੂਆਂ ਦਾ ਸਵਾਗਤ ਕੀਤਾ। ਇਸ ਤੋਂ ਇਲਾਵਾ ਕਈ ਥਾਵਾਂ ’ਤੇ ਲੰਗਰ ਅਤੇ ਪ੍ਰਸ਼ਾਦ ਦੇ ਸਟਾਲ ਵੀ ਲਗਾਏ ਗਏ। ਯਾਤਰਾ ਵਿੱਚ ਸ਼ਾਮਲ ਸੰਗਤਾਂ ਭਜਨਾਂ ਦੀਆਂ ਧੁਨਾਂ ’ਤੇ ਨੱਚਦੀਆਂ ਅਤੇ ਬਾਬਾ ਸ਼ਿਆਮ ਦੀ ਮਹਿਮਾ ਦਾ ਗੁਣਗਾਨ ਕਰਦੀਆਂ ਨਜ਼ਰ ਆਈਆਂ।

ਯਾਤਰਾ ਦੇ ਪ੍ਰਬੰਧਕਾਂ ਅਤੇ ਸ਼ਰਧਾਲੂਆਂ ਨੇ ਦੱਸਿਆ ਕਿ ਖਾਟੂ ਸ਼ਿਆਮ ਜੀ ਦਾ ਜਨਮ ਉਤਸਵ ਦੇਸ਼-ਵਿਦੇਸ਼ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਭਾਵਨਾ ਤਹਿਤ ਬਰਨਾਲਾ ਵਿੱਚ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਇਸ ਵਿਸ਼ਾਲ ਧਾਰਮਿਕ ਯਾਤਰਾ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਤਾਂ ਵੱਲੋਂ ਮਿਲਿਆ ਭਰਵਾਂ ਹੁੰਗਾਰਾ ਅਤੇ ਵੱਖ-ਵੱਖ ਥਾਵਾਂ ’ਤੇ ਕੀਤੇ ਗਏ ਸਵਾਗਤ ਨੇ ਇਸ ਸਮਾਗਮ ਦੀ ਸ਼ੋਭਾ ਹੋਰ ਵਧਾ ਦਿੱਤੀ।

ਯਾਤਰਾ ਦੇ ਅੰਤ ਵਿੱਚ ਸ਼ਰਧਾਲੂਆਂ ਨੇ ਬਾਬਾ ਖਾਟੂ ਸ਼ਿਆਮ ਜੀ ਅੱਗੇ ਸਰਬੱਤ ਦੇ ਭਲੇ ਅਤੇ ਸਾਰਿਆਂ ਦੇ ਜੀਵਨ ਵਿੱਚ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ। ਸ਼ਰਧਾਲੂਆਂ ਨੇ ਕਾਮਨਾ ਕੀਤੀ ਕਿ ਬਾਬਾ ਸ਼ਿਆਮ ਦੀ ਕਿਰਪਾ ਹਮੇਸ਼ਾ ਆਪਣੇ ਭਗਤਾਂ ’ਤੇ ਬਣੀ ਰਹੇ ਅਤੇ ਉਹ ਹਰ ਦੁਖੀ ਤੇ ਲੋੜਵੰਦ ਵਿਅਕਤੀ ਦਾ ਸਹਾਰਾ ਬਣਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.