IMG-LOGO
ਹੋਮ ਪੰਜਾਬ: ਮੋਹਾਲੀ ਦੇ ਫੇਜ਼-11 'ਚ ਦਿਨ-ਦਿਹਾੜੇ ਦਹਿਸ਼ਤ: ਬਾਈਕ ਸਵਾਰ ਹਮਲਾਵਰਾਂ ਨੇ...

ਮੋਹਾਲੀ ਦੇ ਫੇਜ਼-11 'ਚ ਦਿਨ-ਦਿਹਾੜੇ ਦਹਿਸ਼ਤ: ਬਾਈਕ ਸਵਾਰ ਹਮਲਾਵਰਾਂ ਨੇ ਸੈਲੂਨ 'ਤੇ ਚਲਾਈਆਂ ਗੋਲੀਆਂ, ਸ਼ੀਸ਼ਾ ਟੁੱਟਿਆ

Admin User - Nov 22, 2026 02:08 PM
IMG

ਮੋਹਾਲੀ: ਸ਼ਹਿਰ ਦੇ ਫੇਜ਼-11 ਇਲਾਕੇ ਵਿੱਚ ਸ਼ਨੀਵਾਰ ਨੂੰ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਨੌਜਵਾਨਾਂ ਨੇ 'ਹੇਅਰ ਮਾਸਟਰ' ਸੈਲੂਨ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕਰ ਦਿੱਤੀ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ, ਦੋਵੇਂ ਹਮਲਾਵਰਾਂ ਨੇ ਸੈਲੂਨ ਦੇ ਬਾਹਰ ਸਲਿੱਪ ਰੋਡ 'ਤੇ ਆਪਣਾ ਮੋਟਰਸਾਈਕਲ ਰੋਕਿਆ ਅਤੇ ਸੈਲੂਨ ਵੱਲ ਗੋਲੀਆਂ ਦਾਗ ਦਿੱਤੀਆਂ। ਚਲਾਈ ਗਈ ਗੋਲੀ ਸਿੱਧੀ ਸੈਲੂਨ ਦੇ ਬਾਹਰਲੇ ਸ਼ੀਸ਼ੇ ਵਿੱਚ ਜਾ ਵੱਜੀ, ਜਿਸ ਨਾਲ ਸ਼ੀਸ਼ਾ ਨੁਕਸਾਨਿਆ ਗਿਆ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਏ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਏਡੀਜੀਪੀ ਗੌਤਮ ਚੀਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ, ਜਿੱਥੋਂ ਇੱਕ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।


ਫਿਲਹਾਲ ਪੁਲਿਸ ਮੁਲਜ਼ਮਾਂ ਦੇ ਫ਼ਰਾਰ ਹੋਣ ਵਾਲੇ ਰਸਤੇ ਦਾ ਪਤਾ ਲਗਾ ਰਹੀ ਹੈ। ਹਮਲਾਵਰਾਂ ਦੀ ਪਛਾਣ ਯਕੀਨੀ ਬਣਾਉਣ ਲਈ ਸੈਲੂਨ ਦੇ ਅੰਦਰ-ਬਾਹਰ ਅਤੇ ਆਸ-ਪਾਸ ਦੀਆਂ ਗਲੀਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ, ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.