ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਤਾਲਮੇਲ ਕਮੇਟੀ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਅੱਜ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਦੇ ਮੁੱਦੇ 'ਤੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 18 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਇਹ ਬੈਠਕ ਰੱਖੀ ਗਈ ਸੀ, ਪਰ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕਮੇਟੀ ਦਾ ਕੋਈ ਵੀ ਨੁਮਾਇੰਦਾ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ ਸੀ। ਇਸ ਕਾਰਨ ਅੱਜ ਹੋਣ ਵਾਲੀ ਇਸ ਬੈਠਕ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.