IMG-LOGO
ਹੋਮ ਪੰਜਾਬ: 🔴 Breaking# 6 ਸਾਲ ਬਾਅਦ ਮੁੜ ਇਕੱਠੇ ਹੋਏ BJP ਤੇ...

🔴 Breaking# 6 ਸਾਲ ਬਾਅਦ ਮੁੜ ਇਕੱਠੇ ਹੋਏ BJP ਤੇ ਅਕਾਲੀ ਦਲ, ਅਮਿਤ ਸ਼ਾਹ ਨੇ ਗਠਜੋੜ ਦਾ ਕੀਤਾ ਐਲਾਨ

Admin User - Nov 24, 2026 02:00 PM
IMG

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ 6 ਸਾਲਾਂ ਬਾਅਦ ਇੱਕ ਵਾਰ ਫਿਰ ਇਕੱਠੇ ਹੋ ਗਏ ਹਨ। ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਵਾਂ ਪਾਰਟੀਆਂ ਦੇ ਗਠਜੋੜ ਦਾ ਐਲਾਨ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਰਹੇ।

ਦੋਵੇਂ ਪਾਰਟੀਆਂ ਹੁਣ ਮਿਲ ਕੇ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲੜਨਗੀਆਂ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਇੱਕ ਵਾਰ ਫਿਰ NDA ਵਿੱਚ ਵਾਪਸੀ ਹੋ ਗਈ ਹੈ।

ਗਠਜੋੜ ਦਾ ਐਲਾਨ ਕਰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦੇ ਪ੍ਰਮੁੱਖ ਆਗੂਆਂ ਨੇ ਬੈਠਕ ਕਰਕੇ ਇਕੱਠੇ ਚੋਣਾਂ ਲੜਨ ਦਾ ਫ਼ੈਸਲਾ ਲਿਆ ਹੈ। ਅੱਜ ਤੋਂ ਅਕਾਲੀ ਦਲ NDA ਦਾ ਹਿੱਸਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਪੂਰਾ ਦੇਸ਼ ਜਦੋਂ ਗੁਰਪੁਰਬ ਮਨਾ ਰਿਹਾ ਹੈ ਤਾਂ ਅਜਿਹੇ ਮੌਕੇ ਦੇਸ਼ ਦੇ ਸਭ ਤੋਂ ਪੁਰਾਣੇ ਸਿਆਸੀ ਸਾਥੀਆਂ ਵਿੱਚੋਂ ਇੱਕ ਦਾ ਮੁੜ NDA ਵਿੱਚ ਆਉਣਾ ਉਨ੍ਹਾਂ ਲਈ ਖ਼ੁਸ਼ੀ ਦੀ ਗੱਲ ਹੈ।

ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਸ਼ਾਹ ਮੁਤਾਬਕ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ NDA ਪੂਰਾ ਹੋ ਗਿਆ ਹੈ।

ਅਮਿਤ ਸ਼ਾਹ ਨੇ ਅਟਲ ਬਿਹਾਰੀ ਵਾਜਪਾਈ, ਲਾਲ ਕ੍ਰਿਸ਼ਨ ਅਡਵਾਨੀ ਅਤੇ ਸੁਖਬੀਰ ਬਾਦਲ ਦੇ ਪੁਰਾਣੇ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਸਾਥੀ ਰਿਹਾ ਹੈ। ਦੋਵੇਂ ਪਾਰਟੀਆਂ ਨੇ ਕਈ ਚੋਣਾਂ ਇਕੱਠਿਆਂ ਲੜੀਆਂ, ਜਿੱਤੀਆਂ ਅਤੇ ਹਾਰੀਆਂ ਵੀ, ਪਰ ਵਿਚਕਾਰ ਇਹ ਸਿਆਸੀ ਰਿਸ਼ਤਾ ਟੁੱਟ ਗਿਆ ਸੀ। ਹੁਣ ਇਹ ਮੁੜ ਜੁੜ ਰਿਹਾ ਹੈ।

ਸ਼ਾਹ ਨੇ ਕਿਹਾ ਕਿ ਇਹ ਗਠਜੋੜ ਪੰਜਾਬ ਅਤੇ ਪੂਰੇ ਦੇਸ਼ ਵਿੱਚ ਹਿੰਦੂ-ਸਿੱਖ ਭਾਈਚਾਰੇ ਦੀ ਸਾਂਝ ਦੀ ਮਿਸਾਲ ਬਣੇਗਾ।

1997, 2007 ਅਤੇ 2012 'ਚ ਬਣਾਈ ਸੀ ਸਾਂਝੀ ਸਰਕਾਰ

ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗਠਜੋੜ ਕਾਫ਼ੀ ਪੁਰਾਣਾ ਰਿਹਾ ਹੈ। ਦੋਵੇਂ ਪਾਰਟੀਆਂ ਨੇ ਮਿਲ ਕੇ 1997, 2007 ਅਤੇ 2012 ਵਿੱਚ ਪੰਜਾਬ ਵਿੱਚ ਤਿੰਨ ਵਾਰ ਸਰਕਾਰ ਬਣਾਈ ਸੀ।


ਹਾਲਾਂਕਿ, ਸਤੰਬਰ 2020 ਵਿੱਚ ਖੇਤੀਬਾੜੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਦੋਵਾਂ ਪਾਰਟੀਆਂ ਵਿਚਾਲੇ ਤਕਰਾਰ ਹੋ ਗਈ ਅਤੇ 24 ਸਾਲ ਪੁਰਾਣਾ ਗਠਜੋੜ ਟੁੱਟ ਗਿਆ ਸੀ। ਇਸ ਤੋਂ ਬਾਅਦ ਦੋਵਾਂ ਪਾਰਟੀਆਂ ਨੇ ਵੱਖ-ਵੱਖ ਚੋਣਾਂ ਲੜੀਆਂ।


2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 117 ਸੀਟਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ 3 ਸੀਟਾਂ ਮਿਲੀਆਂ ਸਨ, ਜਦਕਿ ਭਾਜਪਾ 2 ਸੀਟਾਂ ਹੀ ਜਿੱਤ ਸਕੀ ਸੀ।


ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੀ ਸਿਆਸਤ ਵਿੱਚ ਨਵਾਂ ਸਿਆਸੀ ਸਮੀਕਰਨ ਬਣਾਏਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.