IMG-LOGO
ਹੋਮ ਪੰਜਾਬ: ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਦਾ ਰੁਖ਼...

ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਦਾ ਰੁਖ਼ ਕਰੇਗੀ ਪਾਰਟੀ, ਮਨਪ੍ਰੀਤ ਇਆਲੀ ਨੇ ਸਰਕਾਰਾਂ ’ਤੇ ਲਾਏ ਗੰਭੀਰ ਇਲਜ਼ਾਮ

Admin User - Nov 24, 2026 05:53 PM
IMG

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪਾਰਟੀ ਦੀ ਰਜਿਸਟ੍ਰੇਸ਼ਨ ਦਾ ਮਾਮਲਾ ਹੁਣ ਸੁਪਰੀਮ ਕੋਰਟ ਵਿੱਚ ਲਿਜਾਣ ਦੀ ਤਿਆਰੀ ਕਰ ਲਈ ਹੈ। ਚੰਡੀਗੜ੍ਹ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਦੱਸਿਆ ਕਿ ਇਸ ਸਬੰਧੀ ਜਲਦ ਹੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ।

ਇਆਲੀ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਪਾਰਟੀ ਦੀ ਵਧਦੀ ਸਰਗਰਮੀ ਤੋਂ ਘਬਰਾਈਆਂ ਹੋਈਆਂ ਹਨ, ਜਿਸ ਕਾਰਨ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਦੇਰੀ ਹੋ ਰਹੀ ਹੈ। ਇਸ ਮੌਕੇ ਪਾਰਟੀ ਵੱਲੋਂ ਮੈਂਬਰਸ਼ਿਪ ਲਈ ਇੱਕ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਗਈ ਅਤੇ ਹੈਲਪਲਾਈਨ ਨੰਬਰ ਸ਼ੁਰੂ ਕੀਤਾ ਗਿਆ, ਜਿਸ ਰਾਹੀਂ ਲੋਕ ਪਾਰਟੀ ਨਾਲ ਜੁੜਨ ਦੇ ਨਾਲ-ਨਾਲ ਆਪਣੇ ਸੁਝਾਅ ਵੀ ਸਾਂਝੇ ਕਰ ਸਕਣਗੇ। ਇਸ ਪ੍ਰੈੱਸ ਕਾਨਫਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਹਾਜ਼ਰ ਰਹੇ।

ਗੱਠਜੋੜ ਅਤੇ ਚੋਣ ਨਿਸ਼ਾਨ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮਨਪ੍ਰੀਤ ਸਿੰਘ ਇਆਲੀ ਨੇ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਹੋਰ ਸਿਆਸੀ ਜਥੇਬੰਦੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦੀ ਇੱਛੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਚਾਹੁੰਦੀ ਹੈ ਕਿ ਉਸ ਦੇ ਸਾਰੇ ਉਮੀਦਵਾਰ ਇੱਕੋ ਚੋਣ ਨਿਸ਼ਾਨ ਹੇਠ ਮੈਦਾਨ ਵਿੱਚ ਉਤਰਨ। ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਵਿਕਲਪ ਸਿਰਫ਼ ਆਖਰੀ ਰਸਤਾ ਹੋਵੇਗਾ। ਫਿਲਹਾਲ ਪਾਰਟੀ ਆਪਣੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਲਈ ਕਾਨੂੰਨੀ ਲੜਾਈ ਜਾਰੀ ਰੱਖੇਗੀ।

ਇਆਲੀ ਨੇ ਦੱਸਿਆ ਕਿ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿੱਚ ਕੁਝ ਨਿੱਜੀ ਅਤੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਵੀ ਦੇਰੀ ਹੋਈ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਵੱਲੋਂ ਕੁਝ ਇਤਰਾਜ਼ ਦਰਜ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਪਾਰਟੀ ਹੁਣ ਇਹ ਜਾਣਨਾ ਚਾਹੁੰਦੀ ਹੈ ਕਿ ਇਹ ਇਤਰਾਜ਼ ਕਿਸ ਆਧਾਰ ’ਤੇ ਲਗਾਏ ਗਏ ਹਨ ਅਤੇ ਉਨ੍ਹਾਂ ਦੀ ਪ੍ਰਕਿਰਤੀ ਕੀ ਹੈ। ਇਸ ਮਾਮਲੇ ਸਬੰਧੀ ਪਾਰਟੀ ਦੇ ਨੁਮਾਇੰਦੇ ਪਹਿਲਾਂ ਹੀ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰਕੇ ਆਪਣਾ ਪੱਖ ਰੱਖ ਚੁੱਕੇ ਹਨ।

ਪਾਰਟੀ ਆਗੂਆਂ ਨੇ ਸਵਾਲ ਉਠਾਇਆ ਕਿ ਜਦੋਂ ਉਨ੍ਹਾਂ ਵੱਲੋਂ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤਾਂ ਫਿਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਵਿੱਚ ਰੁਕਾਵਟ ਕਿਉਂ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪਾਰਟੀ ਵੱਲੋਂ ਅਜਿਹਾ ਕਿਹੜਾ ਕਦਮ ਚੁੱਕਿਆ ਗਿਆ ਹੈ, ਜਿਸ ਨੂੰ ਅਨੁਸ਼ਾਸਨਹੀਣਤਾ ਜਾਂ ਨਿਯਮਾਂ ਦੀ ਉਲੰਘਣਾ ਮੰਨਿਆ ਜਾ ਸਕੇ। ਆਗੂਆਂ ਨੇ ਐਲਾਨ ਕੀਤਾ ਕਿ ਉਹ ਚੋਣ ਕਮਿਸ਼ਨ ਕੋਲੋਂ ਸਾਰੇ ਇਤਰਾਜ਼ਾਂ ਦਾ ਸਪੱਸ਼ਟ ਜਵਾਬ ਮੰਗਣਗੇ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਆਪਣੀ ਲੜਾਈ ਲੈ ਕੇ ਜਾਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.