IMG-LOGO
ਹੋਮ ਪੰਜਾਬ: ਖਡੂਰ ਸਾਹਿਬ ’ਚ ਦਿਨ-ਦਿਹਾੜੇ ਗੋਲੀਬਾਰੀ; ਨਸ਼ਾ ਤਸਕਰੀ ਦਾ ਵਿਰੋਧ ਕਰਨ...

ਖਡੂਰ ਸਾਹਿਬ ’ਚ ਦਿਨ-ਦਿਹਾੜੇ ਗੋਲੀਬਾਰੀ; ਨਸ਼ਾ ਤਸਕਰੀ ਦਾ ਵਿਰੋਧ ਕਰਨ ’ਤੇ ਸਰਪੰਚ ਦੇ ਪਤੀ ’ਤੇ ਜਾਨਲੇਵਾ ਹਮਲਾ

Admin User - Nov 25, 2026 02:03 PM
IMG

ਤਰਨਤਾਰਨ/ਖਡੂਰ ਸਾਹਿਬ : ਹਲਕਾ ਖਡੂਰ ਸਾਹਿਬ ਅਧੀਨ ਪੈਂਦੇ ਪਿੰਡ ਡਾਲੇਕੇ ਦੇ ਮੋੜ ਨੇੜੇ ਹਥਿਆਰਬੰਦ ਹਮਲਾਵਰਾਂ ਵੱਲੋਂ ਦਿਨ-ਦਿਹਾੜੇ ਗੋਲੀਆਂ ਚਲਾ ਕੇ ਦਹਿਸ਼ਤ ਫੈਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਵਿੱਚ ਪਿੰਡ ਦੀ ਮੌਜੂਦਾ ਸਰਪੰਚ ਦੇ ਪਤੀ ਨੂੰ ਨਿਸ਼ਾਨਾ ਬਣਾਇਆ ਗਿਆ, ਜੋ ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਇਲਾਜ ਲਈ ਤਰਨਤਾਰਨ ਦੇ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।


ਮਿਲੀ ਜਾਣਕਾਰੀ ਅਨੁਸਾਰ, ਪੀੜਤ ਪਰਿਵਾਰ ਪਿੰਡ ਵਿੱਚ ਚੱਲ ਰਹੇ ਨਸ਼ਿਆਂ ਦੇ ਕਾਰੋਬਾਰ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰ ਰਿਹਾ ਸੀ, ਜਿਸ ਕਾਰਨ ਕੁਝ ਸਥਾਨਕ ਅਨਸਰ ਉਨ੍ਹਾਂ ਨਾਲ ਰੰਜਿਸ਼ ਰੱਖਦੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਮੌਜੂਦਾ ਸਰਪੰਚ ਨੇ ਦੱਸਿਆ ਕਿ ਜਦੋਂ ਉਹ ਰਸਤੇ ਵਿੱਚ ਜਾ ਰਹੇ ਸਨ ਤਾਂ ਉਕਤ ਮੁਲਜ਼ਮਾਂ ਨੇ ਪਹਿਲਾਂ ਆਪਣਾ ਮੋਟਰਸਾਈਕਲ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਮਾਰ ਕੇ ਉਨ੍ਹਾਂ ਨੂੰ ਹੇਠਾਂ ਸੁੱਟਿਆ ਅਤੇ ਫਿਰ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਗੋਲੀਬਾਰੀ ਦੌਰਾਨ ਸਰਪੰਚ ਦੇ ਪਤੀ ਨੂੰ ਗੋਲੀ ਲੱਗੀ।


ਦੂਜੇ ਪਾਸੇ, ਪੀੜਤ ਧਿਰ ਨੇ ਸਥਾਨਕ ਪੁਲਿਸ ਦੀ ਕਾਰਜਪ੍ਰਣਾਲੀ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਸਰਪੰਚ ਨੇ ਦੋਸ਼ ਲਗਾਇਆ ਕਿ ਵਾਰਦਾਤ ਦੀ ਸੂਚਨਾ ਤੁਰੰਤ ਦਿੱਤੇ ਜਾਣ ਦੇ ਬਾਵਜੂਦ ਪੁਲਿਸ ਟੀਮ ਕਾਫ਼ੀ ਦੇਰ ਨਾਲ ਘਟਨਾ ਸਥਾਨ ’ਤੇ ਪਹੁੰਚੀ, ਜਿਸ ਦਾ ਫਾਇਦਾ ਉਠਾਉਂਦਿਆਂ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਸਫਲ ਹੋ ਗਏ। ਇਸ ਘਟਨਾ ਤੋਂ ਬਾਅਦ ਸਮੁੱਚੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.