IMG-LOGO
ਹੋਮ ਪੰਜਾਬ: ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਨਸ਼ੇ ਦੇ ਆਦੀ...

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਨਾਲ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਮੁੜ ਸਮਾਜ ਨਾਲ ਜੋੜਨਾ ਵੀ ਜ਼ਰੂਰੀ: ਰਾਜਪਾਲ ਗੁਲਾਬ ਚੰਦ ਕਟਾਰੀਆ

Admin User - Nov 25, 2026 04:40 PM
IMG

ਅੰਮ੍ਰਿਤਸਰ ਦੀ ਸਥਾਪਨਾ ਦੇ 450 ਸਾਲ ਪੂਰੇ ਹੋਣ 'ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਦੇ ਇਤਿਹਾਸ, ਮੌਜੂਦਾ ਸਥਿਤੀ ਅਤੇ ਭਵਿੱਖ ਦੀ ਦਿਸ਼ਾ ਨੂੰ ਲੈ ਕੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਅੰਮ੍ਰਿਤਸਰ ਦੀ ਸਥਾਪਨਾ ਦੇ ਕਾਰਜ ਦੀ ਸ਼ੁਰੂਆਤ ਦਾ ਜ਼ਿਕਰ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਪੂਰੀ ਦੁਨੀਆ ਵਿੱਚ ਆਸਥਾ ਦਾ ਵੱਡਾ ਕੇਂਦਰ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾਤ-ਪਾਤ ਅਤੇ ਧਰਮ ਦਾ ਕੋਈ ਭੇਦਭਾਵ ਨਹੀਂ ਹੈ ਅਤੇ ਲੰਗਰ ਦੀ ਪਰੰਪਰਾ ਰਾਹੀਂ ਹਰ ਵਿਅਕਤੀ ਨੂੰ ਬਰਾਬਰਤਾ ਦਾ ਸੰਦੇਸ਼ ਦਿੱਤਾ ਜਾਂਦਾ ਹੈ। ਨਸ਼ਿਆਂ ਦੇ ਮੁੱਦੇ 'ਤੇ ਗੱਲ ਕਰਦਿਆਂ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨਾਲ ਲੋਕਾਂ ਵਿੱਚ ਜਾਗਰੂਕਤਾ ਤਾਂ ਵਧੀ ਹੈ, ਪਰ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਨਸ਼ਾ ਪੂਰੀ ਤਰ੍ਹਾਂ ਖ਼ਤਮ ਹੋ ਗਿਆ ਹੈ। ਉਨ੍ਹਾਂ ਚੰਡੀਗੜ੍ਹ ਵਿੱਚ ਕੀਤੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਾ ਵੇਚਣ 'ਤੇ ਰੋਕ ਲਗਾਉਣ ਦੇ ਨਾਲ-ਨਾਲ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਨੌਜਵਾਨਾਂ ਨੂੰ ਵੀ ਮੁੜ ਚੰਗੀ ਜ਼ਿੰਦਗੀ ਦੇਣੀ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲਿਆਂ ਨੂੰ ਸਮਾਜ ਵਿੱਚ ਸਨਮਾਨ ਨਾਲ ਜੀਣ ਦਾ ਮੌਕਾ ਮਿਲਣਾ ਚਾਹੀਦਾ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਨੂੰ ਰੁਜ਼ਗਾਰ ਨਾਲ ਜੋੜਨ ਦੇ ਯਤਨ ਵੀ ਕੀਤੇ ਜਾਣਗੇ। ਰਾਜਪਾਲ ਮੁਤਾਬਕ ਅਪਰਾਧ ਨੂੰ ਸਿਰਫ਼ ਸਰਕਾਰ ਅਤੇ ਕਾਨੂੰਨ ਦੇ ਸਹਾਰੇ ਨਹੀਂ ਰੋਕਿਆ ਜਾ ਸਕਦਾ, ਇਸ ਲਈ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।

ਪੰਜਾਬ ਦੇ ਸਰਹੱਦੀ ਇਲਾਕਿਆਂ ਰਾਹੀਂ ਡਰੋਨ ਜ਼ਰੀਏ ਨਸ਼ਾ ਆਉਣ ਦੇ ਸਵਾਲ 'ਤੇ ਉਨ੍ਹਾਂ ਮੰਨਿਆ ਕਿ ਇਹ ਚੁਣੌਤੀ ਅਜੇ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਈ। ਕਈ ਡਰੋਨ ਡੇਗੇ ਗਏ ਹਨ ਅਤੇ ਵੱਡੀ ਗਿਣਤੀ ਵਿੱਚ ਤਸਕਰਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ, ਪਰ ਇਸ ਦੇ ਬਾਵਜੂਦ ਨਸ਼ਾ ਤਸਕਰੀ ਜਾਰੀ ਹੈ। ਉਨ੍ਹਾਂ BSF ਅਤੇ ਪੰਜਾਬ ਪੁਲਿਸ ਦੇ ਯਤਨਾਂ ਦੇ ਨਾਲ ਸਥਾਨਕ ਲੋਕਾਂ ਵੱਲੋਂ ਦਿੱਤੀ ਜਾ ਰਹੀ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ। ਉੱਧਰ ਭਾਜਪਾ ਅਤੇ ਅਕਾਲੀ ਦਲ ਦੇ ਸੰਭਾਵਿਤ ਗੱਠਜੋੜ ਬਾਰੇ ਪੁੱਛੇ ਸਵਾਲ 'ਤੇ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਪਾਰਟੀ ਦੇ ਗੱਠਜੋੜ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਵਿਧਾਨ ਅਨੁਸਾਰ ਆਪਣੀ ਜ਼ਿੰਮੇਵਾਰੀ ਨਿਭਾਉਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.