IMG-LOGO
ਹੋਮ ਪੰਜਾਬ: ਲੁਧਿਆਣਾ ‘ਚ ਸੰਜੀਵ ਅਰੋੜਾ ਦੇ ਘਰ ਪਹੁੰਚੇ ਕੇਜਰੀਵਾਲ ਤੇ CM...

ਲੁਧਿਆਣਾ ‘ਚ ਸੰਜੀਵ ਅਰੋੜਾ ਦੇ ਘਰ ਪਹੁੰਚੇ ਕੇਜਰੀਵਾਲ ਤੇ CM ਭਗਵੰਤ ਮਾਨ, ਪਰਿਵਾਰ ਅਤੇ ਪਾਰਟੀ ਟੀਮ ਨਾਲ ਕੀਤੀ ਮੁਲਾਕਾਤ

Admin User - Nov 25, 2026 07:43 PM
IMG

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਦੌਰੇ ‘ਤੇ ਪਹੁੰਚੇ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ‘ਤੇ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੀ ਟੀਮ ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਕਾਫ਼ੀ ਚਰਚਾ ਹੈ। ਸਿਆਸੀ ਸੂਤਰਾਂ ਅਨੁਸਾਰ, ਬੈਠਕ ਦੌਰਾਨ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਆਗਾਮੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਅਤੇ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਵੀਰ ਘੁੰਮਣ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਵਿਸ਼ੇਸ਼ ਤੌਰ ‘ਤੇ ਸੰਜੀਵ ਅਰੋੜਾ ਦੇ ਘਰ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦਾ ਮੁੱਖ ਮਕਸਦ ਪਾਰਟੀ ਦੇ ਪਰਿਵਾਰਕ ਮੈਂਬਰਾਂ ਅਤੇ ਟੀਮ ਵਿੱਚ ਨਵਾਂ ਜੋਸ਼ ਭਰਨਾ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ।

ਇਸ ਦੌਰਾਨ ਦੋਵੇਂ ਆਗੂ ਭਲਕੇ ਮੋਗਾ ਵਿਖੇ ਹੋਣ ਵਾਲੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਵੀ ਸ਼ਿਰਕਤ ਕਰਨਗੇ। ਰੈਲੀ ਨੂੰ ਸਫ਼ਲ ਬਣਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.