IMG-LOGO
ਹੋਮ ਪੰਜਾਬ: ਪੰਜਾਬ ਬਣਿਆ ਦੇਸ਼ ਭਰ ਚੋਂ ਕਿਸਾਨਾਂ ਨੂੰ ਗੰਨੇ ਦੀ ਵੱਧ...

ਪੰਜਾਬ ਬਣਿਆ ਦੇਸ਼ ਭਰ ਚੋਂ ਕਿਸਾਨਾਂ ਨੂੰ ਗੰਨੇ ਦੀ ਵੱਧ ਕੀਮਤ ਦੇਣ ਵਾਲਾ ਮੋਹਰੀ ਸੂਬਾ -ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ...

Admin User - Nov 26, 2026 07:25 AM
IMG

ਪੰਜਾਬ ਦੇਸ਼ ਭਰ ਵਿੱਚੋਂ ਗੰਨੇ ਦੀ ਸਭ ਤੋਂ ਵੱਧ ਕੀਮਤ ਦੇਣ ਵਾਲਾ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਗਿਆ ਹੈ,।

ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ, ਜੋ ਪੂਰੇ ਦੇਸ਼ ਵਿੱਚ ਗੰਨੇ ਦਾ ਸਭ ਤੋਂ ਵੱਧ ਭਾਅ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਾਅਵਾ ਕੀਤਾ ਕਿ ਇਹ ਫੈਸਲਾ ਕਿਸਾਨ ਭਾਈਚਾਰੇ ਦੀ ਭਲਾਈ ਅਤੇ ਆਰਥਿਕ ਖ਼ੁਸ਼ਹਾਲੀ ਪ੍ਰਤੀ ਸੂਬਾ ਸਰਕਾਰ ਦੀ ਅਟੁੱਟ ਵਚਨਬੱਧਤਾ ਦਰਸਾਉਂਦਾ ਹੈ।


ਇਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ` ਉੱਤੇ ਸਾਂਝੀ ਕਰਦਿਆਂ ਕਿਹਾ, “ਪੰਜਾਬ ਦੇ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਖ਼਼ੁਸ਼ਖ਼ਬਰੀ। ਸਾਡੀ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਹੈ। ਕਿਸਾਨਾਂ ਲਈ ਸਹੂਲਤ ਯਕੀਨੀ ਬਣਾਉਣ ਵਾਸਤੇ ਸੂਬੇ ਭਰ ਦੀਆਂ ਖੰਡ ਮਿੱਲਾਂ 25 ਨਵੰਬਰ, 2026 ਤੋਂ ਕੰਮਕਾਜ ਸ਼ੁਰੂ ਹੋ ਚੁੱਕਾ ਹੈ ।ਸਾਡੀ ਸਰਕਾਰ ਸਾਡੇ ਅੰਨਦਾਤਿਆਂ ਦੀ ਖ਼ੁਸ਼ਹਾਲੀ ਲਈ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਬਣਦਾ ਮੁੱਲ ਦਿਵਾਉਣ ਲਈ ਦ੍ਰਿੜ੍ਹ ਹੈ।”


ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੰਜਾਬ ਦੇ ਮਿਹਨਤੀ ਗੰਨਾ ਕਾਸ਼ਤਕਾਰ ਕਿਸਾਨਾਂ ਲਈ ਵੱਡੀ ਪਹਿਲਕਦਮੀ ਹੈ। ਸਾਡੀ ਸਰਕਾਰ ਨੇ 2026-27 ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਇਸ ਵਾਧੇ ਨਾਲ ਸੂਬੇ ਭਰ ਦੇ ਹਜ਼ਾਰਾਂ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।”


ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦਾ ਢਿੱਡ ਭਰਨ ਅਤੇ ਮੁਲਕ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਨ੍ਹਾਂ ਦੀ ਸਖ਼ਤ ਮਿਹਨਤ ਦਾ ਬਣਦਾ ਪੂਰਾ ਮੁੱਲ ਮਿਲੇ। ਉਨ੍ਹਾਂ ਕਿਹਾ, “ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਦੀ ਸਮੁੱਚੀ ਤਰੱਕੀ ਤੇ ਆਰਥਿਕ ਖ਼ੁਸ਼ਹਾਲੀ ਲਈ ਕਿਸਾਨਾਂ ਦਾ ਖ਼ੁਸ਼ਹਾਲ ਹੋਣਾ ਬਹੁਤ ਜ਼ਰੂਰੀ ਹੈ। ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ, ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”


ਮੁੱਖ ਮੰਤਰੀ ਨੇ ਅੱਗੇ ਐਲਾਨ ਕੀਤਾ, “25 ਨਵੰਬਰ ਤੋਂ ਖੰਡ ਮਿੱਲਾਂ ਦੇ ਸ਼ੁਰੂ ਹੋਣ ਨਾਲ ਗੰਨਾ ਉਤਪਾਦਕ ਕਿਸਾਨਾਂ ਨੂੰ ਆਪਣੀ ਫ਼ਸਲ ਸਮੇਂ ਸਿਰ ਅਤੇ ਸੁਖਾਲੇ ਢੰਗ ਨਾਲ ਮਿੱਲਾਂ ਵਿੱਚ ਲਿਆਉਣ ਦੀ ਸਹੂਲਤ ਮਿਲੇਗੀ। ਸਾਡੀ ਸਰਕਾਰ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਕਿਸਾਨ ਭਾਈਚਾਰੇ ਦਾ ਭਵਿੱਖ ਸੁਰੱਖਿਅਤ ਕਰਨ ਲਈ ਲਗਾਤਾਰ ਕਿਸਾਨ-ਪੱਖੀ ਫੈਸਲੇ ਲੈ ਰਹੀ ਹੈ।”


ਖੇਤੀਬਾੜੀ ਖੇਤਰ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਉਪਜ ਦਾ ਲਾਹੇਵੰਦ ਭਾਅ ਦੇਣਾ ਅਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਨਾ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.