ਤਾਜਾ ਖਬਰਾਂ
ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਰੈਲੀ ਤੋਂ ਐਨ ਪਹਿਲਾਂ ਸਮਾਗਮ ਵਾਲੀ ਥਾਂ 'ਤੇ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਉੱਥੇ ਰੱਖੀ ਇੱਕ ਕੌਫੀ ਮਸ਼ੀਨ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ। ਇਸ ਹਾਦਸੇ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ।
ਮਿਲੇ ਵੇਰਵਿਆਂ ਮੁਤਾਬਕ, ਪਿੰਡ ਨੱਥੂਆਣਾ ਵਿਖੇ ਪਾਰਟੀ ਵੱਲੋਂ ਕਰਵਾਈ ਜਾ ਰਹੀ 'ਖੁਸ਼ਹਾਲ ਰੈਲੀ' ਦੇ ਮੱਦੇਨਜ਼ਰ ਵਿਸ਼ਾਲ ਟੈਂਟ ਲਗਾਏ ਗਏ ਸਨ। ਇੱਥੇ ਪੱਤਰਕਾਰਾਂ ਦੀ ਸਹੂਲਤ ਲਈ ਬਣਾਏ ਗਏ ਅਸਥਾਈ ਮੀਡੀਆ ਫੂਡ ਸੈਂਟਰ ਵਿੱਚ ਕੌਫੀ ਤਿਆਰ ਕਰਨ ਵਾਲੀ ਮਸ਼ੀਨ ਰੱਖੀ ਗਈ ਸੀ। ਜਦੋਂ ਉਕਤ ਵਿਅਕਤੀ ਮਸ਼ੀਨ 'ਤੇ ਕੌਫੀ ਬਣਾ ਰਿਹਾ ਸੀ, ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਸ਼ੀਨ ਅੰਦਰ ਜ਼ਿਆਦਾ ਪ੍ਰੈਸ਼ਰ ਬਣ ਜਾਣ ਕਾਰਨ ਇਹ ਹਾਦਸਾ ਵਾਪਰਿਆ ਹੈ। ਇਸ ਅਚਾਨਕ ਵਾਪਰੀ ਘਟਨਾ ਤੋਂ ਬਾਅਦ ਰੈਲੀ ਵਾਲੀ ਥਾਂ ਅਤੇ ਆਸ-ਪਾਸ ਮੌਜੂਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਤੇ ਹਾਦਸੇ ਦੇ ਅਸਲ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.