ਤਾਜਾ ਖਬਰਾਂ
ਮੋਗਾ : ਸਥਾਨਕ ਟਾਂਗੇ ਵਾਲੀ ਗਲੀ ਵਿੱਚ ਬੀਤੀ ਦੇਰ ਰਾਤ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਨਸ਼ੇ ਦੀ ਲਤ ਦੇ ਸ਼ਿਕਾਰ ਇੱਕ ਨੌਜਵਾਨ ਨੇ ਘਰੇਲੂ ਕਲੇਸ਼ ਦੌਰਾਨ ਆਪਣੇ 70 ਸਾਲਾ ਬਜ਼ੁਰਗ ਪਿਤਾ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜਿਨ੍ਹਾਂ ਦੇ ਪੇਟ ਵਿੱਚ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਦਾ ਪੁੱਤਰ ਹੈਪੀ ਨਸ਼ੇ ਕਰਨ ਦਾ ਆਦੀ ਸੀ, ਜਿਸ ਕਾਰਨ ਘਰ ਵਿੱਚ ਅਕਸਰ ਤਣਾਅ ਬਣਿਆ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੈਪੀ ਆਏ ਦਿਨ ਨਸ਼ੇ ਲਈ ਆਪਣੇ ਪਿਤਾ ਤੋਂ ਪੈਸਿਆਂ ਦੀ ਮੰਗ ਕਰਦਾ ਸੀ ਅਤੇ ਪੈਸੇ ਨਾ ਮਿਲਣ 'ਤੇ ਝਗੜਾ ਕਰਦਾ ਸੀ। ਬੀਤੀ ਰਾਤ ਵੀ ਇਸੇ ਗੱਲ ਨੂੰ ਲੈ ਕੇ ਹੋਇਆ ਵਿਵਾਦ ਇੰਨਾ ਵਧ ਗਿਆ ਕਿ ਹੈਪੀ ਨੇ ਆਪਣੇ ਹੀ ਪਿਤਾ 'ਤੇ ਗੋਲੀ ਚਲਾ ਦਿੱਤੀ। ਪਰਿਵਾਰ ਨੇ ਸਿੱਧੇ ਤੌਰ 'ਤੇ ਇਸ ਕਤਲ ਲਈ ਹੈਪੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਫ਼ਰਾਰ ਮੁਲਜ਼ਮ ਦੀ ਭਾਲ ਸਮੇਤ ਵਾਰਦਾਤ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।
Get all latest content delivered to your email a few times a month.