ਤਾਜਾ ਖਬਰਾਂ
ਨੰਗਲ ਮਾਰਗ ’ਤੇ ਭਰਤਗੜ੍ਹ ਦੇ ਸਰਸਾ ਨੰਗਲ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਰੇਤੇ ਨਾਲ ਭਰੇ ਇੱਕ ਓਵਰਲੋਡ 18 ਟਾਇਰੀ ਟਰਾਲੇ ਨੇ ਬੇਕਾਬੂ ਹੋ ਕੇ ਇੱਕ ਤੋਂ ਬਾਅਦ ਇੱਕ ਅੱਠ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦੌਰਾਨ ਆਖ਼ਰਕਾਰ ਟਰਾਲਾ ਇੱਕ ਕਾਰ ਉੱਪਰ ਪਲਟ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦਿੱਲੀ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਦੀ ਜਾਨ ਚਲੀ ਗਈ।
ਮੁੱਢਲੀ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਟਰਾਲੇ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਵਾਪਰਦਿਆਂ ਹੀ ਸਥਾਨਕ ਲੋਕ ਮਦਦ ਲਈ ਅੱਗੇ ਆਏ ਅਤੇ ਹਾਦਸੇ ਵਿੱਚ ਫਸੇ ਲੋਕਾਂ ਨੂੰ ਵਾਹਨਾਂ ਵਿੱਚੋਂ ਬਾਹਰ ਕੱਢ ਕੇ ਸੰਭਾਲਿਆ। ਇਸ ਹਾਦਸੇ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦਾ ਮਾਹੌਲ ਬਣ ਗਿਆ।
Get all latest content delivered to your email a few times a month.