IMG-LOGO
ਹੋਮ ਪੰਜਾਬ: ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ...

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਲਈ ਯੋਗ ਕਾਮਿਆਂ ਅਤੇ ਕਰਮਚਾਰੀਆਂ ਨੂੰ ਵੋਟ ਪਾਉਣ ਲਈ 28...

Admin User - Nov 26, 2026 08:45 PM
IMG

ਚੰਡੀਗੜ੍ਹ, 26 ਨਵੰਬਰ:

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਪਟਿਆਲਾ ਅਤੇ ਬਾਘਾ ਪੁਰਾਣਾ ਤੇ ਧਰਮਕੋਟ ਦੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਵਜੋਂ ਰਜਿਸਟਰਡ ਕਾਮਿਆਂ ਅਤੇ ਕਰਮਚਾਰੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦਾ ਮੌਕਾ ਦੇਣ ਲਈ ਵਿਸ਼ੇਸ਼ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਕਿਰਤ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸੂਬੇ ਵਿੱਚ ਸਥਿਤ ਵੱਖ-ਵੱਖ ਅਦਾਰਿਆਂ ਵਿੱਚ ਕੰਮ ਕਰਦੇ ਸਾਰੇ ਬਾਲਗ ਕਾਮਿਆਂ ਅਤੇ ਕਰਮਚਾਰੀਆਂ, ਜੋ ਸਬੰਧਤ ਨਗਰ ਨਿਗਮ/ਨਗਰ ਕੌਂਸਲਾਂ ਦੇ ਸਬੰਧਤ ਵਾਰਡਾਂ ਦੇ ਅਧਿਕਾਰ ਖੇਤਰ ਅਧੀਨ ਵੋਟਰ ਵਜੋਂ ਰਜਿਸਟਰਡ ਹਨ, ਨੂੰ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀ ਪੋਲਿੰਗ ਵਾਲੇ ਦਿਨ ਆਪਣੀ ਵੋਟ ਪਾਉਣ ਦਾ ਮੌਕਾ ਦੇਣ ਲਈ "ਕਿੱਤਾਮੁਖੀ ਸੁਰੱਖਿਆ, ਸਿਹਤ ਅਤੇ ਵਰਕਿੰਗ ਕੰਡੀਸ਼ਨਜ਼ ਕੋਡ, 2020 (ਕੇਂਦਰੀ ਐਕਟ 37 ਆਫ਼ 2020)" ਦੀ ਧਾਰਾ 26 ਦੀ ਉਪ-ਧਾਰਾ (2) ਅਤੇ ਉਪ-ਧਾਰਾ (3) ਤਹਿਤ ਕੰਪਨਸੇਟਰੀ ਛੁੱਟੀ ਦੇ ਉਪਬੰਧਾਂ ਦੇ ਅਧੀਨ ਕੋਡ ਦੀ ਧਾਰਾ 26 ਦੀ ਉਪ-ਧਾਰਾ (1) ਦੇ ਉਪਬੰਧਾਂ ਤੋਂ ਛੋਟ ਦਿੰਦਿਆਂ ਛੁੱਟੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਇਹ ਚੋਣਾਂ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ, ਜ਼ਿਲ੍ਹਾ ਮੋਗਾ ਦੇ 7 ਵਾਰਡਾਂ ਲਈ ਕਰਵਾਈਆਂ ਜਾ ਰਹੀਆਂ ਹਨ।

ਨੋਟੀਫਿਕੇਸ਼ਨ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਧਾਰਾ 26 ਦੀ ਉਪ-ਧਾਰਾ (3) ਅਧੀਨ ਕੰਪਨਸੇਟਰੀ ਛੁੱਟੀ (Compensatory Holiday) ਸਬੰਧੀ ਉਪਬੰਧ ਲਾਗੂ ਰਹਿਣਗੇ ਤਾਂ ਜੋ ਸਬੰਧਤ ਕਾਮੇ ਅਤੇ ਕਰਮਚਾਰੀ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰ ਸਕਣ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.