IMG-LOGO
ਹੋਮ ਪੰਜਾਬ, ਚੰਡੀਗੜ੍ਹ, ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਨੇ 23 ਵਾਰਡਾਂ ਲਈ ਉਮੀਦਵਾਰਾਂ...

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਨੇ 23 ਵਾਰਡਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, 8 ਮਹਿਲਾਵਾਂ ਨੂੰ ਮਿਲੀ ਟਿਕਟ

Admin User - Nov 27, 2026 03:28 PM
IMG

ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਰਤੀ ਜਨਤਾ ਪਾਰਟੀ (BJP) ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ ਕੁੱਲ 35 ਵਾਰਡਾਂ ਵਿੱਚੋਂ 23 ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਵਿੱਚ ਤਜਰਬੇਕਾਰ ਆਗੂਆਂ ਦੇ ਨਾਲ ਪੁਰਾਣੇ ਕੌਂਸਲਰਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ।

ਭਾਜਪਾ ਨੇ ਦੇਵੇਂਦਰ ਬਬਲਾ, ਸੌਰਭ ਜੋਸ਼ੀ, ਅਰਵਿੰਦ ਸਿੰਘ ਅਤੇ ਰਾਜੇਸ਼ ਕੁਮਾਰ ਗੁਪਤਾ ਬਿੱਟੂ ਵਰਗੇ ਜਾਣੇ-ਪਛਾਣੇ ਚਿਹਰਿਆਂ 'ਤੇ ਮੁੜ ਭਰੋਸਾ ਜਤਾਉਂਦਿਆਂ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

ਪਾਰਟੀ ਦੀ ਜਾਰੀ ਸੂਚੀ ਵਿੱਚ ਮਹਿਲਾ ਉਮੀਦਵਾਰਾਂ ਦੀ ਵੀ ਚੰਗੀ ਨੁਮਾਇੰਦਗੀ ਦੇਖਣ ਨੂੰ ਮਿਲੀ ਹੈ। ਕੁੱਲ 23 ਉਮੀਦਵਾਰਾਂ ਵਿੱਚੋਂ 8 ਮਹਿਲਾਵਾਂ ਨੂੰ ਟਿਕਟ ਦਿੱਤੀ ਗਈ ਹੈ। ਇਨ੍ਹਾਂ ਵਿੱਚ ਵਾਰਡ ਨੰਬਰ 27 ਤੋਂ ਮੌਜੂਦਾ ਕੌਂਸਲਰ ਗੁਰਬਖਸ਼ ਰਾਵਤ ਦਾ ਨਾਂ ਵੀ ਸ਼ਾਮਲ ਹੈ, ਜਿਨ੍ਹਾਂ ਨੂੰ ਪਾਰਟੀ ਨੇ ਇੱਕ ਵਾਰ ਫਿਰ ਚੋਣ ਲੜਨ ਦਾ ਮੌਕਾ ਦਿੱਤਾ ਹੈ।

ਹੋਰ ਮਹਿਲਾ ਉਮੀਦਵਾਰਾਂ ਵਿੱਚ ਵਾਰਡ ਨੰਬਰ 8 ਤੋਂ ਕਿਰਨ ਸਿੰਘ, ਵਾਰਡ ਨੰਬਰ 11 ਤੋਂ ਸੁਮਿਤਾ ਕੋਹਲੀ, ਵਾਰਡ ਨੰਬਰ 13 ਤੋਂ ਸੁਖਜੀਵਨ ਕੌਰ ਅਤੇ ਵਾਰਡ ਨੰਬਰ 17 ਤੋਂ ਐਡਵੋਕੇਟ ਮੀਨਾਕਸ਼ੀ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਇਸੇ ਤਰ੍ਹਾਂ ਵਾਰਡ ਨੰਬਰ 21 ਤੋਂ ਸੁਨੀਤਾ ਕੌਰ, ਵਾਰਡ ਨੰਬਰ 26 ਤੋਂ ਰੇਖਾ ਸੂਦ ਅਤੇ ਵਾਰਡ ਨੰਬਰ 29 ਤੋਂ ਪ੍ਰਿਆ ਵਹਰੋਤਰਾ ਭਾਜਪਾ ਦੀ ਟਿਕਟ 'ਤੇ ਚੋਣ ਲੜਨਗੀਆਂ। ਪਾਰਟੀ ਵੱਲੋਂ ਬਾਕੀ ਰਹਿੰਦੇ 12 ਵਾਰਡਾਂ ਦੇ ਉਮੀਦਵਾਰਾਂ ਦਾ ਐਲਾਨ ਅਜੇ ਕਰਨਾ ਬਾਕੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.