ਤਾਜਾ ਖਬਰਾਂ
ਗੋਆ: ਪ੍ਰਸਿੱਧ ਪੰਜਾਬੀ ਅਦਾਕਾਰ ਬਿੰਨੂ ਢਿੱਲੋਂ ਨੇ ਵਿਸ਼ੇਸ਼ ਸੱਦੇ ’ਤੇ ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦ ਸਾਵੰਤ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਇੱਕ ਅਹਿਮ ਪਹਿਲ ਕਰਦਿਆਂ ਮੁੱਖ ਮੰਤਰੀ ਨੇ 57ਵੇਂ ਅੰਤਰਰਾਸ਼ਟਰੀ ਭਾਰਤੀ ਫ਼ਿਲਮ ਮਹੋਤਸਵ (IFFI) ਵਿੱਚ ਸ਼ਮੂਲੀਅਤ ਲਈ ਸਮੁੱਚੀ ਪੰਜਾਬੀ ਫ਼ਿਲਮ ਇੰਡਸਟਰੀ ਨੂੰ ਵਿਸ਼ੇਸ਼ ਸੱਦਾ ਦਿੱਤਾ।
ਬਿੰਨੂ ਢਿੱਲੋਂ ਨੇ ਇਸ ਮਾਣ-ਸਨਮਾਨ ਲਈ ਮੁੱਖ ਮੰਤਰੀ ਦਾ ਦਿਲੋਂ ਧੰਨਵਾਦ ਕੀਤਾ ਅਤੇ ਬੇਨਤੀ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਵੀ ਪੰਜਾਬੀ ਸਿਨੇਮਾ ਨੂੰ ਇਸੇ ਤਰ੍ਹਾਂ ਦੇ ਮੌਕੇ ਪ੍ਰਦਾਨ ਕੀਤੇ ਜਾਂਦੇ ਰਹਿਣ। ਇਸ ਦੇ ਨਾਲ ਹੀ ਉਨ੍ਹਾਂ ਨੇ ਡਾ. ਸਾਵੰਤ ਨੂੰ ਪੰਜਾਬ ਆਉਣ ਦਾ ਨਿੱਘਾ ਸੱਦਾ ਵੀ ਦਿੱਤਾ।
ਇਹ ਪਹਿਲ ਪੰਜਾਬੀ ਸਿਨੇਮਾ ਲਈ ਮਾਣ ਵਾਲਾ ਪਲ ਹੈ ਅਤੇ ਪੰਜਾਬ ਤੇ ਗੋਆ ਦਰਮਿਆਨ ਸੱਭਿਆਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ।
Get all latest content delivered to your email a few times a month.