ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਨੂੰ ਪਿਆ ਬੂਰ ! ETT ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ :- ਪੜ੍ਹੋ ਪੂਰੀ ਖਬਰ
ਪਟਿਆਲਾ, 31 ਜੁਲਾਈ (ਕੁਲਵਿੰਦਰ ਘੁੰਮਣ) :- ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਇਕ ਸਾਥੀ ਜੋ ਸੁਰਿੰਦਰਪਾਲ ਗੁਰਦਾਸਪੁਰ ਲਗਾਤਾਰ 134 ਦਿਨਾਂ ਤੋਂ ਟਾਵਰ ਉਪਰ ਡਟਿਆ ਹੋਇਆ ਹੈ। ਦੂਜੇ ਪਾਸੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਸੰਘਰਸ਼ ਸੰਗਰੂਰ ਲਗਾਤਾਰ ਡੀ.ਸੀ. ਦਫ਼ਤਰ ਦੇ ਬਾਹਰ ਸੰਘਰਸ਼ ਸੱਤ ਮਹੀਨੇ ਤੋਂ ਜਾਰੀ ਹੈ । ਅਨੇਕਾਂ ਵਾਰ ਪੁਲੀਸ ਦੀਆਂ ਡਾਂਗਾਂ ਦਾ ਤਸ਼ੱਦਦ ਝੱਲਣ ਤੋਂ ਬਾਅਦ, ਨਹਿਰਾਂ ਵਿੱਚ ਛਾਲਾਂ ਮਾਰਨ, ਟੈਂਕੀਆਂ ਟਾਵਰਾਂ ਤੇ ਚੜ੍ਹਨ ਤੋਂ ਬਾਅਦ ਅੱਜ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਬੂਰ ਪਿਆ। ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੇ ਸੰਘਰਸ਼ ਸਦਕਾ ਅੱਜ ਪੰਜਾਬ ਸਰਕਾਰ ਵੱਲੋਂ ਨਿਰੋਲ ਈਟੀਟੀ ਟੈੱਟ ਪਾਸ ਈਟੀਟੀ ਉਮੀਦਵਾਰਾਂ ਲਈ 6635 ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਗਿਆ ।
ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਡਾ ਪਰਵਿੰਦਰ ਜਲਾਲਾਬਾਦ, ਕੁਲਵਿੰਦਰ ਸਾਮਾ ਨਿਰਮਲ ਜ਼ੀਰਾ, ਲਾਡੀ,ਗੁਰਦੀਪ, ਦੀਪ ਅਮਨ, ਗੋਪੀ, ਮੰਗਲ ਮਾਨਸਾ, ਹਰਬੰਸ ਪਟਿਆਲਾ, ਪਰਗਟ, ਸੁਖਜੀਤ ਨਾਭਾ ਤੇ ਸੋਨੀਆ ਪਟਿਆਲਾ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਕੱਢਿਆ ਗਈਆ ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਬੇਰੁਜ਼ਗਾਰ ਅਧਿਆਪਕਾਂ ਦੀ ਇਕ ਵੱਡੀ ਜਿੱਤ ਹੈ। ਉਮੀਦ ਕਰਦੇ ਹਾਂ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਬਾਕੀ ਮੰਗਾਂ ਵੀ ਜਲਦੀ ਮੰਨੇਗੀ ਤੇ ਭਰਤੀ ਨੂੰ ਵੀ ਜਲਦੀ ਸਮੇਂ ਸਿਰ ਪੂਰੀ ਕਰੇਗੀ।
ਇਸ ਮੌਕੇ ਭਰਾਤਰੀ ਜਥੇਬੰਦੀ ਦੇ ਡੈਮੋਕਰੇਟਿਕ ਮੁਲਾਜ਼ਮ ਫੈੱਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ, ਡੈਮੋਕ੍ਰੇਟਿਕ ਟੀਚਰ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ, ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਤੇ ਹਰਵਿੰਦਰ ਬੇਲੂਮਾਜਰਾ ਆਦਿ ਮੌਜੂਦ ਸਨ।